Homeਪੰਜਾਬਪੰਜਾਬ ਵਿੱਚ ਭਾਰੀ ਮੀਂਹ ਤੇ ਤੂਫਾਨ ਲਈ ਮੌਸਮ ਵਿਭਾਗ ਨੇ ਕੀਤਾ ਅਲਰਟ

ਪੰਜਾਬ ਵਿੱਚ ਭਾਰੀ ਮੀਂਹ ਤੇ ਤੂਫਾਨ ਲਈ ਮੌਸਮ ਵਿਭਾਗ ਨੇ ਕੀਤਾ ਅਲਰਟ

ਪੰਜਾਬ, 7 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਹਿਮਾਚਲ ਪ੍ਰਦੇਸ਼ ਵਿਚ ਹੋ ਰਹੀ ਬਰਫਬਾਰੀ ਦੇ ਚੱਲਦੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਹੇ ਹਨ ਤੇ ਮੌਸਮ ਵੀ ਠੰਡਾ ਹੋ ਗਿਆ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਘੰਟਿਆਂ ਲਈ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਜਾਰੀ ਕੀਤੀ ਹੈ।

ਵਿਭਾਗ ਦੇ ਅਨੁਸਾਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ ਅਤੇ ਐਸ.ਬੀ.ਐਸ. ਨਗਰ (ਨਵਾਂਸ਼ਹਿਰ) ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਰਾਜ ਵਿੱਚ ਕਈ ਜਗ੍ਹਾ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਰਹੀ ਹੈ। ਇਸ ਤੋਂ ਪਹਿਲਾਂ, ਵਿਭਾਗ ਨੇ ਰਾਜ ਦੇ 12 ਜ਼ਿ ਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਸੀ, ਜਿਸ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਇਸ ਦੌਰਾਨ, ਬਦਲਦੇ ਮੌਸਮ ਨੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਪ੍ਰਤੀ ਚਿੰਤਤ ਕਰ ਦਿੱਤਾ ਹੈ। ਕਿਉਂਕਿ ਉਨ੍ਹਾਂ ਦੀਆਂ ਝੋਨੇ ਅਤੇ ਕਪਾਹ ਦੀਆਂ ਫਸਲਾਂ ਪੱਕ ਚੁੱਕੀਆਂ ਹਨ ਅਤੇ ਕਟਾਈ ਲਈ ਤਿਆਰ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments