Homeਪੰਜਾਬਰਾਜਵੀਰ ਜਵੰਦਾ ਦਾ ਹਾਲ ਜਾਨਣ ਫੋਰਟਿਸ ਹਸਪਤਾਲ ਪਹੁੰਚੇ ਸੁਖਬੀਰ ਸਿੰਘ ਬਾਦਲ

ਰਾਜਵੀਰ ਜਵੰਦਾ ਦਾ ਹਾਲ ਜਾਨਣ ਫੋਰਟਿਸ ਹਸਪਤਾਲ ਪਹੁੰਚੇ ਸੁਖਬੀਰ ਸਿੰਘ ਬਾਦਲ

ਮੋਹਾਲੀ 7 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):ਗਾਇਕ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਗਾਇਕ ਰਾਜਵੀਰ ਜਵੰਦਾ ਇਸ ਸਮੇਂ ਵੈਂਟੀਲੇਟਰ ’ਤੇ ਹਨ। ਉਹਨਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ। ਹਰ ਕੋਈ ਉਨ੍ਹਾਂ ਦੀ ਸਿਹਤਯਾਬੀ ਦੇ ਲਈ ਅਰਦਾਸ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ’ਚ ਉਹਨਾਂ ਦਾ ਪਤਾ ਲੈਣ ਲਈ ਪਹੁੰਚੇ। ਜਿੱਥੇ ਉਨ੍ਹਾਂ ਨੇ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਣਿਆ ਅਤੇ ਪਰਿਵਾਰ ਦੇ ਨਾਲ ਵੀ ਮੁਲਾਕਾਤ ਕੀਤੀ।

ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰ ਸਾਹਿਬਾਨਾਂ ਦੀ ਟੀਮ ਪੂਰੀ ਤਨਦੇਹੀ ਨਾਲ ਇਲਾਜ਼ ਕਰ ਰਹੀ ਹੈ, ਉਹਨਾਂ ਨੇ ਪਰਿਵਾਰ ਨੂੰ ਹੌਂਸਲਾ ਦਿੱਤਾ ਤੇ ਵਾਹਿਗੁਰੂ ਦੇ ਚਰਨਾਂ ਵਿਚ ਉਸਦੀ ਸਿਹਤਯਾਬੀ ਲਈ ਅਰਦਾਸ ਕੀਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments