Homeਦੇਸ਼ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ, ਕਰਨਗੇ ਕਈ ਪ੍ਰੋਜੈਕਟਾਂ ਦਾ ਉਦਘਾਟਨ

ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ, ਕਰਨਗੇ ਕਈ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ, 7 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਮੁੱਖ ਮੰਤਰੀ ਪੰਜਾਬ ਦੇ ਸੱਦੇ ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦਾ ਦੌਰਾ ਕਰਨਗੇ। ਬਿਜਲੀ, ਸਿੱਖਿਆ ਅਤੇ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ ਕਰਨ ਦੇ ਉਦੇਸ਼ ਨਾਲ ਉਹ ਜਲੰਧਰ ਅਤੇ ਬਠਿੰਡਾ ਵਿੱਚ ਕਈ ਮਹੱਤਵਪੂਰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਅਰਵਿੰਦ ਕੇਜਰੀਵਾਲ ਦਾ ਇਹ ਦੌਰਾ ਪੰਜਾਬ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਨੂੰ ਤੇਜ਼ੀ ਦੇਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਜ਼ਮੀਨ ਤਿਆਰ ਕਰਨ ਦੀ ਰਣਨੀਤੀ ਦਾ ਇੱਕ ਅਹਿਮ ਹਿੱਸਾ ਮੰਨਿਆ ਜਾ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਹਿਲਾਂ ਉਹ ਜਲੰਧਰ ਦਾ ਦੌਰਾ ਕਰਨਗੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਿਲ ਕੇ ਉਹ 5,000 ਕਰੋੜ ਰੁਪਏ ਦੀ ਲਾਗਤ ਵਾਲੇ ਬਿਜਲੀ ਟ੍ਰਾਂਸਮਿਸ਼ਨ ਅਤੇ ਵੰਡ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ।

ਇਸ ਤੋਂ ਬਾਅਦ, ਉਹ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਆਯੋਜਿਤ ‘ਵਨ ਇੰਡੀਆ 2025 ਨੈਸ਼ਨਲ ਕਲਚਰਲ ਫੈਸਟੀਵਲ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਆਪਣੇ ਬਠਿੰਡੇ ਦੇ ਦੌਰੇ ਦੌਰਾਨ ਉਹ ਸੂਬੇ ਵਿੱਚ 1,184 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 3,100 ਵਿਸ਼ਵ ਪੱਧਰੀ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਣਗੇ।

ਉਸੀ ਦਿਨ ਉਹ ਚੰਡੀਗੜ੍ਹ ਆਉਣਗੇ ਅਤੇ ਮੁੱਖ ਮੰਤਰੀ ਮਾਨ ਦੇ ਨਾਲ ਮਿਲ ਕੇ ਵਿਦਿਆਰਥੀਆਂ ਵਿੱਚ ਬਿਜ਼ਨਸ ਅਤੇ ਸਵੈ-ਰੁਜ਼ਗਾਰ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ‘ਉੱਦਮਤਾ ਮਾਨਸਿਕਤਾ ਕੋਰਸ’ ਸ਼ੁਰੂ ਕਰਨਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments