ਫਤਹਿਗੜ੍ਹ ਸਾਹਿਬ, 8 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਫਿਜ਼ੀਓਥੇਰੇਪੀ ਵਿਭਾਗ ਦੇ ਰੈੱਡ ਰੀਬਨ ਕਲੱਬ ਵੱਲੋਂ ‘ਥੈਲੇਸੀਮੀਆ ਤੇ ਖੂਨਦਾਨ’ ਵਿਸ਼ੇ ਤੇ ਇੱਕ ਜਾਗਰੂਕਤਾ ਸੈਸ਼ਨ ਕਰਵਾਇਆ।
ਪ੍ਰੋ. (ਡਾ.) ਪਰਿਤ ਪਾਲ ਸਿੰਘ ਦੀ ਯੋਗ ਅਗਵਾਈ ਵਿਚ ਖੂਨਦਾਨ ਦਿਵਸ ਮਨਾਉਂਦਿਆਂ ਇਹ ਸਮਾਗਮ ਸ਼ੁਰੂ ਕੀਤਾ ਗਿਆ। ਜਿਸ ਵਿਚ ਫੈਕਲਟੀ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾਤੇ ਥੈਲੇਸੀਮੀਆ ਵਰਗੇ ਖੂਨ ਦੇ ਰੋਗਾਂ ਦੀ ਰੋਕਥਾਮ ਬਾਰੇ ਜਾਗਰੂਕ ਕੀਤਾ ਗਿਆ।
ਸੈਸ਼ਨ ਦੀ ਸ਼ੁਰੂਆਤ ਕਰਦਿਆਂ ਰੈੱਡ ਰੀਬਨ ਕਲੱਬ ਦੇ ਨੋਡਲ ਅਫਸਰ ਤੇ ਵਿਭਾਗ ਦੇ ਮੁਖੀ ਡਾ. ਸੁਪ੍ਰੀਤ ਬਿੰਦਰਾ ਦੁਆਰਾ ਮੁੱਖ ਮਹਿਮਾਨ, ਪਤਵੰਤੇ ਸੱਜਣਾ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਜੀ ਆਇਆਂ ਆਖਿਆ। ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਆਈ.ਐਚ.ਬੀ.ਟੀ. ਦੇ ਮੁਖੀ ਡਾ. ਮੋਨਿਕਾ ਗਰਗ ਨੇ ਥੈਲੇਸੀਮੀਆ ਬਾਰੇ ਦੱਸਦਿਆਂ ਕਿਹਾ ਕਿ ਇਸਦੇ ਜੈਨੇਟਿਕ ਅਧਾਰ, ਰੋਕਥਾਮ, ਲੱਛਣ, ਸ਼ੁਰਆਤੀ ਜਾਂਚ ਬਾਰੇ ਸਾਨੂੰ ਜਾਗਰੂਕ ਹੋਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਸੁਖਵਿੰਦਰ ਸਿੰਘ, ਪਬਲੀਸਿਟੀ ਅਸਿਸਟੈਂਟ, ਬਲੱਡ ਸੈਂਟਰ, ਜੀਐਮਸੀ ਪਟਿਆਲਾ ਨੇ ਵੀ ਖੂਨਦਾਨ ਬਾਰੇ ਵਿਸ਼ੇਸ਼ ਲੈਕਚਰ ਦਿੱਤਾ। ਵਾਈਸ ਚਾਂਸਲਰ ਸਾਹਿਬ ਨੇ ਇਸ ਵਿਸ਼ੇਸ਼ ਜਾਗਰੂਕਤਾ ਸੈਸ਼ਨ ਲਈ ਰੈੱਡ ਰੀਬਨ ਕਲੱਬ ਆਫ ਫਿਜ਼ੀਓਥੈਰੇਪੀ ਵਿਭਾਗ ਦੇ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।
ਇਸ ਸੈਸ਼ਨ ਵਿਚ ਪੋ੍ਰ. ਡਾ. ਬਿਲਿੰਗ, ਡੀਨ ਅਕਾਦਮਿਕ ਮਾਮਲੇ, ਡਾ. ਸਿਕੰਦਰ, ਡੀਨ ਵਿਦਿਆਰਥੀ ਭਲਾਈ, ਮੈਡੀਕਲ ਸਾਇੰਸਿਜ਼ ਫੈਕਲਟੀ ਦੇ ਡੀਨ ਡਾ. ਪੰਕਜਪ੍ਰੀਤ ਸਿੰਘ ਨੇ ਵੀ ਆਪਣਾ—ਆਪਣਾ ਸਹਿਯੋਗ ਦਿੱਤਾ।
