Homeਪੰਜਾਬ''ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ'' ਅਲਵਿਦਾ ਕਹਿ ਗਿਆ ਰਾਜਵੀਰ ਜਵੰਦਾ

”ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ” ਅਲਵਿਦਾ ਕਹਿ ਗਿਆ ਰਾਜਵੀਰ ਜਵੰਦਾ

ਮੋਹਾਲੀ, ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਕਈ ਦਿਨਾਂ ਤੋਂ ਮੌਤ ਨਾਲ ਲੜਾਈ ਲੜ ਰਿਹਾ ਪੰਜਾਬੀ ਗਾਇਕ ਰਾਜਵੀਰ ਜਵੰਦਾ ਅੱਜ ਆਪਣੀ ਜ਼ਿੰਦਗੀ ਦੀ ਲੜਾਈ ਹਾਰ ਗਿਆ ਤੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ। ਉਨ੍ਹਾਂ ਨੇ 10 ਵਜ ਕੇ 55 ਮਿੰਟ ’ਤੇ ਆਪਣੇ ਆਖ਼ਰੀ ਸਾਹ ਲਏ। ਦੱਸ ਦੇਈਏ ਕਿ ਉਹ 27 ਸਤੰਬਰ ਤੋਂ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਲਿਖਿਆ “ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ, ਕਿਵੇਂ ਭੁਲਾਂਗੇ ਤੈਨੂੰ ਨਿੱਕੇ ਵੀਰ…!” ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ।

ਫਿਲਮੀ ਹਸਤੀਆਂ ਸਣੇ ਸਿਆਸੀ ਹਸਤੀਆਂ ਵੱਲੋਂ ਵੀ ਦੁੱਖ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੋਸਟ ਸ਼ੇਅਰ ਕਰ ਲਿਖਿਆ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ।

ਉਨ੍ਹਾਂ ਦੀ ਦੇਹ ਨੂੰ ਸਿੱਧਾ ਉਨ੍ਹਾਂ ਦੇ ਜੱਦੀ ਪਿੰਡ ਪੌਣਾ, ਜਗਰਾਉਂ ਲਿਜਾਇਆ ਜਾਵੇਗਾ, ਜਿੱਥੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments