Homeਹਰਿਆਣਾਉਲਝਦਾ ਜਾ ਰਿਹੈ ਹਰਿਆਣਾ ਆਈਪੀਐੱਸ ਖ਼ੁਦਕੁਸ਼ੀ ਮਾਮਲਾ

ਉਲਝਦਾ ਜਾ ਰਿਹੈ ਹਰਿਆਣਾ ਆਈਪੀਐੱਸ ਖ਼ੁਦਕੁਸ਼ੀ ਮਾਮਲਾ

ਹਰਿਆਣਾ, 8 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਹਰਿਆਣਾ ਕੇਡਰ ਦੇ 2001 ਬੈਚ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੇ ਘਰ ਵਿਚ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਦਾ ਹਾਲ ਹੀ ਵਿੱਚ ਰੋਹਤਕ ਦੇ ਸੁਨਾਰੀਆ ਸਥਿਤ ਪੁਲੀਸ ਸਿਖਲਾਈ ਕਾਲਜ ਵਿੱਚ ਆਈਜੀ ਵਜੋਂ ਤਬਾਦਲਾ ਹੋਇਆ ਸੀ। ਪੁਲਿਸ ਵੱਲੋਂ ਇਸ ਮਾਮਲੇ ਨੂੰ ਸੁਲਝਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਕਈ ਪੱਖ ਸਾਹਮਣੇ ਆ ਰਹੇ ਹਨ। ਉਹਨਾਂ ਦੇ ਗੰਨਮੈਨ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਹੁਣ ਇਕ ਹੋਰ ਸ਼ਰਾਬ ਦੇ ਵਪਾਰੀ ਦੇ ਬਿਆਨ ਅਨੁਸਾਰ ਪੂਰਨ ਕੁਮਾਰ ਦੇ ਗੰਨਮੈਨ ਸੁਸ਼ੀਲ ’ਤੇ ਮਹੀਨਾਵਾਰ ਭੁਗਤਾਨ ਦੀ ਮੰਗ ਕਰਨ ਦਾ ਦੋਸ਼ ਲਗਾਇਆ ਜਾ ਰਿਹਾ ਹੈ। ਵਪਾਰੀ ਨੇ ਦੱਸਿਆ ਕਿ ਉਸ ਨੂੰ ਜੂਨ ਵਿੱਚ ਰੋਹਤਕ ਦੇ ਆਈਜੀ ਦਫ਼ਤਰ ਵਿੱਚ ਬੁਲਾ ਕੇ ਧਮਕੀ ਦਿੱਤੀ ਗਈ ਅਤੇ ਉੱਥੇ ਮਾਨਸਿਕ ਤਸੀਹੇ ਵੀ ਦਿੱਤੇ ਗਏ। ਸ਼ਰਾਬ ਵਪਾਰੀ ਮੁਤਾਬਕ ਗੰਨਮੈਨ ਸੁਸ਼ੀਲ ਨੇ ਉਸ ਤੋਂ ਮਹੀਨਾਵਾਰ ਭੁਗਤਾਨ ਦੀ ਮੰਗ ਕੀਤੀ ਸੀ।

ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੰਨਮੈਨ ਸੁਸ਼ੀਲ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।

ਘਟਨਾ ਸਮੇਂ ਵਾਈ ਪੂਰਨ ਕੁਮਾਰ ਛੁੱਟੀ ‘ਤੇ ਸਨ, ਜਦੋਂ ਕਿ ਉਨ੍ਹਾਂ ਦੀ ਪਤਨੀ, ਸੀਨੀਅਰ ਆਈਏਐਸ ਅਧਿਕਾਰੀ ਅਮਨੀਤ ਪੀ. ਕੁਮਾਰ, ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਜਾਪਾਨ ਦੇ ਦੌਰੇ ’ਤੇ ਸਨ। ਸੂਤਰਾਂ ਅਨੁਸਾਰ ਉਹ ਜਪਾਨ ਤੋਂ ਅੱਜ ਵਾਪਸ ਆ ਗਏ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments