Homeਦੇਸ਼ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁੜ ਸ਼ੁਰੂ, ਸ਼ਰਧਾਲੂਆਂ ਦਾ ਇੱਕ  ਜੱਥਾ ਦਰਸ਼ਨਾਂ...

ਮਾਤਾ ਵੈਸ਼ਨੋ ਦੇਵੀ ਦੀ ਯਾਤਰਾ ਮੁੜ ਸ਼ੁਰੂ, ਸ਼ਰਧਾਲੂਆਂ ਦਾ ਇੱਕ  ਜੱਥਾ ਦਰਸ਼ਨਾਂ ਲਈ ਰਵਾਨਾ

ਕਟੜਾ, 7 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਪਹਾੜੀ ਇਲਾਕਿਆਂ ਵਿਚ ਲਗਾਤਾਰ ਭਾਰੀ ਬਾਰਿਸ਼ ਅਤੇ ਜ਼ਮੀਨ ਖਿਸਕਨ ਦੀਆਂ ਘਟਨਾਵਾਂ ਦੇ ਚੱਲਦੇ ਮਾਤਾ ਵੈਸ਼ਨੋ ਦੇਵੀ ਯਾਤਰਾ ਥੋੜ੍ਹੇ ਦਿਨਾਂ ਲਈ ਸਥਗਿਤ ਕਰ ਦਿੱਤੀ ਗਈ ਸੀ।

ਦੱਸ ਦਈਏ ਕਿ ਸ਼ਰਧਾਲੂਆਂ ਲਈ ਖੁਸ਼ਖਬਰੀ ਹੈ ਕਿ ਸ਼੍ਰੀ ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਅੱਜ ਸਵੇਰੇ ਤੋਂ ਇੱਕ ਵਾਰ ਫਿਰ ਸੁਚਾਰੂ ਰੂਪ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ। ਸ਼੍ਰੀ ਮਾਤਾ ਵੈਸ਼ਨੋ ਦੇਵੀ ਸ਼ਰਾਇਨ ਬੋਰਡ ਪ੍ਰਸ਼ਾਸਨ ਨੇ ਮੌਸਮ ਵਿੱਚ ਸੁਧਾਰ ਦੇ ਬਾਅਦ ਯਾਤਰਾ ਨੂੰ ਫਿਰ ਤੋਂ ਸ਼ੁਰੂ ਕਰਨ ਦੀ ਆਗਿਆ ਦੇ ਦਿੱਤੀ ਹੈ।

ਧਿਆਨਯੋਗ ਹੈ ਕਿ ਪਹਿਲਾਂ 26 ਅਗਸਤ ਨੂੰ ਭਵਨ ਮਾਰਗ ਉੱਤੇ ਅਰਧਕੁਆਰੀ ਦੇ ਕੋਲ ਹੋਏ ਇੱਕ ਵੱਡੇ ਹਾਦਸੇ ਵਿੱਚ ਲਗਭਗ 35 ਸ਼ਰਧਾਲੂਆਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਕੋਈ ਨੁਕਸਾਨ ਨਾ ਪਹੁੰਚੇ ਇਸ ਲਈ ਸਾਵਧਾਨੀ ਦੇ ਤੌਰ ‘ਤੇ ਯਾਤਰਾ ਨੂੰ ਕੁਝ ਦਿਨਾਂ ਲਈ ਰੋਕ ਦਿੱਤਾ ਸੀ।

ਮੌਸਮ ਥੋੜਾ ਸਾਫ ਹੁੰਦੇ ਹੀ ਇਸਨੂੰ ਫਿਰ ਸ਼ੁਰੂ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਸੁਰੱਖਿਆ ਅਤੇ ਵਿਵਸਥਾ ਦੇ ਪੁਖ਼ਤਾ ਇੰਤਜ਼ਾਮ ਕੀਤੇ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਬੋਰਡ ਨੇ ਸਪੱਸ਼ਟ ਕੀਤਾ ਸੀ ਕਿ ਮੌਸਮ ਵਿੱਚ ਸੁਧਾਰ ਹੁੰਦੇ ਹੀ ਯਾਤਰਾ ਨੂੰ ਜਲਦੀ ਤੋਂ ਜਲਦੀ ਬਹਾਲ ਕੀਤਾ ਜਾਵੇਗਾ। ਉੱਥੇ ਹੀ, ਅੱਜ ਮੌਸਮ ਸਾਫ਼ ਹੁੰਦੇ ਹੀ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਇੱਕ ਜੱਥਾ ਕਟੜਾ ਤੋਂ ਭਵਨ ਵੱਲ ਰਵਾਨਾ ਕੀਤਾ ਗਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments