Homeਪਟਿਆਲਾ ਅਪਡੇਟਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਬਖ਼ਸ਼ੀਵਾਲ ਮੰਡੀ ਦਾ ਅਚਨਚੇਤ ਦੌਰਾ

ਹੁਣ ਤੱਕ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ 387.44 ਕਰੋੜ ਰੁਪਏ ਦੀ ਅਦਾਇਗੀ


 ਪਟਿਆਲਾ, 9 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੇਚਣ ਲਈ ਪੁੱਜ ਰਹੇ ਝੋਨੇ ਦੀ ਨਾਲੋ-ਨਾਲ ਖਰੀਦ, ਕਿਸਾਨਾਂ ਨੂੰ ਅਦਾਇਗੀ ਤੇ ਲਿਫਟਿੰਗ ਵੀ ਨਾਲੋ-ਨਾਲ ਹੋ ਰਹੀ ਹੈ। ਇਹ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਬਖ਼ਸ਼ੀਵਾਲਾ ਦੀ ਮੰਡੀ ਦਾ ਅਚਨਚੇਤ ਦੌਰਾ ਕਰਕੇ ਸਮੁੱਚੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਡੀ.ਐਮ ਹਰਜੋਤ ਕੌਰ ਮਾਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਕੈਪਸ਼ਨ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਬਖ਼ਸ਼ੀਵਾਲਾ ਮੰਡੀ ਦਾ ਦੌਰਾ ਕਰਕੇ ਖਰੀਦ ਦਾ ਜਾਇਜ਼ਾ ਲੈਂਦੇ ਹੋਏ।

ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਕਿਸਾਨਾਂ ਤੇ ਆੜਤੀਆਂ ਨਾਲ ਗੱਲਬਾਤ ਕੀਤੀ ਅਤੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਯਤਨਾਂ ਸਦਕਾ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਸਾਡੇ ਅੰਨਦਾਤਾ ਹਨ ਇਸ ਲਈ ਕਿਸੇ ਵੀ ਕਿਸਾਨ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾ ਰਹੀ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿਣਸ ਦੀ ਤੁਰੰਤ ਖਰੀਦ ਲਈ ਸੁੱਕਾ ਝੋਨਾ ਹੀ ਮੰਡੀਆਂ ‘ਚ ਲਿਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਪ੍ਰਸ਼ਾਸਨ ਨੇ ਪਰਾਲੀ ਦੀ ਇਨਸੀਟੂ ਤੇ ਐਕਸਸੀਟੂ ਸੰਭਾਲ ਲਈ ਪੂਰੇ ਪ੍ਰਬੰਧ ਕੀਤੇ ਹਨ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਕੀਤੇ ਝੋਨੇ ਦੀ ਕਿਸਾਨਾਂ ਨੂੰ ਹੁਣ ਤੱਕ 387.44 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਇਹ ਅਦਾਇਗੀ ਵੀ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ 1 ਲੱਖ 79 ਹਜ਼ਾਰ 265 ਮੀਟ੍ਰਿਕ ਟਨ ਆਮਦ ਹੋਈ ਹੈ, ਜਿਸ ਵਿੱਚੋਂ 1 ਲੱਖ 68 ਹਜ਼ਾਰ 704 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਅਸ਼ਵਨੀ ਮਹਿਤਾ ਤੇ ਮੰਡੀ ਸੁਪਰਵਾਈਜ਼ਰ ਵਿਜੇ ਪਾਲ ਸਮੇਤ ਆੜਤੀਆ, ਕਿਸਾਨ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments