Home ਪੰਜਾਬ ਨਸ਼ਿਆਂ ਤੋਂ ਰਹਿਤ ਪੰਜਾਬ ਦਾ ਐਲਾਨ, ਪਿੰਡ ਪਿੰਡ ਵਿੱਚ ਬਣੇਗਾ ਖੇਡ ਮੈਦਾਨ...

ਨਸ਼ਿਆਂ ਤੋਂ ਰਹਿਤ ਪੰਜਾਬ ਦਾ ਐਲਾਨ, ਪਿੰਡ ਪਿੰਡ ਵਿੱਚ ਬਣੇਗਾ ਖੇਡ ਮੈਦਾਨ — ਭਗਵੰਤ ਮਾਨ

0

ਬਠਿੰਡਾ, 9 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਬਠਿੰਡਾ ਪਹੁੰਚੇ ਜਿੱਥੇ ਉਨ੍ਹਾਂ ਨੇ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬੇ ‘ਚ ਉਸਾਰੇ ਜਾਣ ਵਾਲੇ 3 ਹਜ਼ਾਰ ਤੋਂ ਜ਼ਿਆਦਾ ਖੇਡ ਮੈਦਾਨਾਂ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਿਦਆਂ ਕਿਹਾ ਕਿ ਖਿਡਾਰੀਆਂ ਦੇ ਖੇਡਣ ਲਈ ਖੇਡ ਮੈਦਾਨ ਤਾਂ ਹਨ, ਪਰ ਜਿਸ ਤਰੀਕੇ ਦੀਆਂ ਸਹੂਲਤਾਂ ਖਿਡਾਰੀਆਂ ਨੂੰ ਮਿਲਣੀਆਂ ਚਾਹੀਦੀਆਂ ਹਨ, ਉਹ ਨਹੀਂ ਹਨ।

ਉਨ੍ਹਾਂ ਕਿਹਾ ਕਿ ਖੇਡਾਂ ‘ਚ ਪੰਜਾਬ ਦਾ ਅਹਿਮ ਯੋਗਦਾਨ ਰਿਹਾ ਹੈ। ਪੰਜਾਬ ਦੀ ਧਰਤੀ ਤੋਂ ਕਾਫੀ ਉੱਚ ਪੱਧਰ ਦੇ ਖਿਡਾਰੀ ਉੱਭਰੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਾਮਨਵੈਲਥ ਜਾਂ ਏਸ਼ੀਆ ਖੇਡਾਂ ’ਚ ਗੋਲਡ ਮੈਡਲ ਜਿੱਤਣ ਵਾਲੇ ਖਿਡਾਰੀ ਨੂੰ ਇੱਕ ਕਰੋੜ ਰੁਪਿਆ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਚਾਰ ਖੇਡਾਂ ਦੇ ਕਪਤਾਨ ਪੰਜਾਬੀ ਹਨ। ਇਹ ਬਹੁਤ ਵੱਡੀ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਖੇਡਾਂ ਖ਼ਤਮ ਹੋ ਗਈਆਂ ਸੀ, ਉਨ੍ਹਾਂ ਖੇਡਾਂ ‘ਚ ਸਾਡੇ ਬੱਚੇ ਮੱਲਾਂ ਮਾਰ ਰਹੇ ਹਨ ਅਤੇ ਪੈਸਾ ਵੀ ਕਮਾ ਰਹੇ ਹਨ ਤੇ ਪੰਜਾਬ ਦਾ ਨਾਂ ਵੀ ਰੌਸ਼ਨ ਕਰ ਰਹੇ ਹਨ।

ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਸਰਕਾਰ ਨੇ ਪਿੰਡਾਂ ’ਚ ਖੇਡਾਂ ਦੇ ਮੈਦਾਨ ਨਹੀਂ ਬਣਵਾਏ। ਉਨ੍ਹਾਂ ਕਿਹਾ ਕਿ ਖੇਡਾਂ ਦਾ ਸਾਰਾ ਸਾਮਾਨ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਖੇਡਾਂ ਕਾਰਨ ਪੰਜਾਬ ਦੇ ਬੱਚੇ ਤੇ ਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ। ਅਸੀਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਨੂੰ ਨਕੇਲ ਪਾਈ ਜਾਵੇਗੀ।

Exit mobile version