ਅੰਤਿਮ ਸੰਸਕਾਰ ’ਤੇ ਨਮ ਅੱਖਾਂ ਨਾਲ ਦਿੱਤੀ ਵਿਦਾਈ, ਮਸ਼ਹੂਰ ਹਸਤੀਆਂ ਤੇ ਪ੍ਰਸ਼ੰਸਕਾਂ ਦਾ ਭਾਰੀ ਇਕੱਠ

ਲੁਧਿਆਣਾ 9 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ) : ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਲੁਧਿਆਣਾ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੇ ਰਿਸ਼ਤੇਦਾਰਾਂ ਅਤੇ ਪੰਜਾਬੀ ਸੰਗੀਤ ਉਦਯੋਗ ਦੀਆਂ ਮਸ਼ਹੂਰ ਹਸਤੀਆਂ ਦੇ ਨਾਲ ਉਨ੍ਹਾਂ ਦੇ ਜੱਦੀ ਘਰ ਵਿੱਚ ਅੰਤਿਮ ਸ਼ਰਧਾਂਜਲੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਪ੍ਰਸ਼ੰਸਕਾਂ ਦਾ ਵੀ ਭਾਰੀ ਇਕੱਠ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਜਵੰਦਾ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਪਿੰਡ ਪਹੁੰਚ ਕੇ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਰਾਜਵੀਰ ਜਵੰਦਾ ਦਾ ਪੰਜਾਬ ਤੇ ਪੰਜਾਬੀਅਤ ਲਈ ਪਾਇਆ ਅਣਮੁੱਲਾ ਯੋਗਦਾਨ ਹਮੇਸ਼ਾ ਅਭੁੱਲ ਰਹੇਗਾ। ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਏ ਸੀ, ਜੋ ਘਾਟਾ ਪਰਿਵਾਰ ਅਤੇ ਸੰਗੀਤ ਜਗਤ ਲਈ ਨਾ ਪੂਰਾ ਹੋਣ ਵਾਲਾ ਹੈ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਆਪਣੀ 35 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਪੰਜਾਬੀ ਜਗਤ ਵਿਚ ਗਾਇਕੀ ਨਾਲ ਆਪਣੀ ਇਕ ਵੱਖਰੀ ਪਹਿਚਾਣ ਬਣਾ ਲਈ ਸੀ।









