Homeਪੰਜਾਬਮੌਸਮ ਬਦਲਿਆ, ਠੰਡ ਨੇ ਦਿੱਤੀ ਦਸਤਕ

ਮੌਸਮ ਬਦਲਿਆ, ਠੰਡ ਨੇ ਦਿੱਤੀ ਦਸਤਕ

9 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):  ਹਾਲ ਹੀ ਵਿੱਚ ਹੋਈ ਲਗਾਤਾਰ ਭਾਰੀ ਬਾਰਿਸ਼ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ ਮੌਸਮ ਵਿੱਚ ਤਬਦੀਲੀ ਹੋਈ ਹੈ। ਤਾਪਮਾਨ 5.3 ਡਿਗਰੀ ਵਧ ਗਿਆ ਹੈ। ਭਾਵੇਂ ਸਤੰਬਰ ਦੇ ਮਹੀਨੇ ਵਿੱਚ ਮੀਂਹ ਨਹੀਂ ਪਿਆ ਪਰ ਸੂਬੇ ਵਿੱਚ ਆਮ ਨਾਲੋਂ ਵੱਧ ਮੀਂਹ ਪਿਆ ਹੈ। ਸਵੇਰ ਅਤੇ ਸ਼ਾਮ ਦਾ ਠੰਢ ਹੋਣ ਨਾਲ ਸਰਦੀਆਂ ਦਾ ਆਗਾਜ਼ ਹੋ ਗਿਆ ਹੈ।

ਮੌਸਮ ਵਿਭਾਗ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਨਤੀਜੇ ਵਜੋਂ, ਪੰਜਾਬ ਵਿੱਚ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਆਵੇਗਾ ਅਤੇ ਇਹ ਆਮ ਨਾਲੋਂ ਥੋੜ੍ਹਾ ਘੱਟ ਰਹਿ ਸਕਦਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਮੋਹਾਲੀ ਵਿੱਚ 31.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਰੀਦਕੋਟ ਵਿੱਚ 31.2 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ 30.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments