Home ਦੇਸ਼ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਖੁਦ ਵੀ ਕੀਤੀ ਖੁਦਕੁਸ਼ੀ !

ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਮਗਰੋਂ ਖੁਦ ਵੀ ਕੀਤੀ ਖੁਦਕੁਸ਼ੀ !

0

28 ਅਕਤੂਬਰ ਨੂੰ ਹੋਣਾ ਸੀ ਪੁੱਤਰ ਦਾ ਵਿਆਹ


ਰਾਜਸਥਾਨ, 10 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਰਾਜਸਥਾਨ ਦੇ ਜਲੌਰ ਦੇ ਸਾਂਚੋਰ ਵਿੱਚ ਇੱਕ ਪਤੀ ਨੇ ਆਪਣੀ ਪਤਨੀ ਨੂੰ ਹਥੌੜੇ ਮਾਰ ਕੇ ਕਤਲ ਕਰ ਦਿੱਤਾ। ਪਤਨੀ ਦਾ ਕਤਲ ਕਰ ਕੇ ਉਸ ਨੇ ਆਪ ਵੀ ਪਾਣੀ ਦੀ ਟੈਂਕੀ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਹ ਘਟਨਾ ਪਿੰਡ ਕਾਲੂਪੁਰਾ ਵਿੱਚ ਵਾਪਰੀ।

ਬਾਕੀ ਪਰਿਵਾਰ ਦੇ ਮੈਂਬਰ ਜਦੋਂ ਘਰ ਵਾਪਸ ਆਏ ਤਾਂ ਉਹਨਾਂ ਨੇ ਬਾਬੂ ਦੇਵੀ ਨੂੰ ਖੂਨ ਨਾਲ ਲੱਥਪੱਥ ਪਿਆ ਦੇਖਿਆ। ਬਾਅਦ ਵਿੱਚ, ਵਗਾਰਾਮ ਦੀ ਲਾਸ਼ ਪਾਣੀ ਦੇ ਟੈਂਕ ਵਿਚੋਂ ਮਿਲੀ।

ਪੁਲਿਸ ਨੇ ਪਹੁੰਚ ਕੇ ਲਾਸ਼ਾਂ ਕਬਜ਼ੇ ਵਿਚ ਲਈਆਂ ਅਤੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀਆਂ। ਸਾਂਚੋਰ ਦੇ ਏਐਸਪੀ, ਡੀਐਸਪੀ, ਅਤੇ ਪੁਲਿਸ ਸਟੇਸ਼ਨ ਅਧਿਕਾਰੀ ਦਵਿੰਦਰ ਸਿੰਘ ਕਛਵਾਹਾ ਘਟਨਾ ਸਥਾਨ ‘ਤੇ ਪਹੁੰਚੇ ਅਤੇ ਪਰਿਵਾਰ ਤੋਂ ਘਟਨਾ ਬਾਰੇ ਪੁੱਛਗਿੱਛ ਕੀਤੀ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਘਰ ਵਿੱਚ ਪੁੱਤਰ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਬਾਕੀ ਮੈਂਬਰ ਬਜ਼ਾਰ ਖਰੀਦਦਾਰੀ ਕਰਨ ਲਈ ਗਏ ਹੋਏ ਸਨ। ਵਾਪਸ ਆ ਕੇ ਦੇਖਿਆ ਤਾਂ ਇਹ ਭਾਣਾ ਵਰਤ ਗਿਆ ਸੀ।

ਪੁਲਿਸ ਸਟੇਸ਼ਨ ਦੇ ਅਧਿਕਾਰੀ ਦਵੇਂਦਰ ਸਿੰਘ ਕਛਵਾਹਾ ਨੇ ਕਿਹਾ, ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਵਗਾਰਾਮ ਮਾਨਸਿਕ ਤੌਰ ‘ਤੇ ਅਸਥਿਰ ਸੀ। ਉਹ ਅਕਸਰ ਆਪਣੇ ਪਰਿਵਾਰ ਨੂੰ ਪਰੇਸ਼ਾਨ ਕਰਦਾ ਰਹਿੰਦਾ ਸੀ। ਲਗਭਗ ਇੱਕ ਮਹੀਨਾ ਪਹਿਲਾਂ, ਵਗਾਰਾਮ ਨੇ ਉਸੇ ਟੈਂਕ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਬਚਾ ਲਿਆ ਸੀ।

Exit mobile version