ਪਰਿਵਾਰ ਨੇ ਲਾਏ ਫੋਰਟਿਸ ਹਸਪਤਾਲ ਦੇ ਡਾਕਟਰਾਂ ਤੇ ਸਟਾਫ ਤੇ ਲਾਪਰਵਾਹੀ ਦੇ ਦੋਸ਼
ਅੰਮ੍ਰਿਤਸਰ, 10 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਬਾਡੀ ਬਿਲਡਰ ਪੰਜਾਬੀ ਕਲਾਕਾਰ ਵਰਿੰਦਰ ਘੁੰਮਣ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਜਾਂ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਦੇ ਡਾਕਟਰਾਂ ਦੀ ਲਾਪਰਵਾਹੀ ਕਾਰਨ ਇਸ ਮੁੱਦੇ ਨੂੰ ਲੈ ਕੇ ਹਸਪਤਾਲ ਵਿਚ ਪਰਿਵਾਰ ਵੱਲੋਂ ਹੰਗਾਮਾ ਕੀਤਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਘੁੰਮਣ ਅੰਮ੍ਰਿਤਸਰ ‘ਚ MUSCLES ਦਾ ਆਪ੍ਰੇਸ਼ਨ ਕਰਵਾਉਣ ਗਏ ਸੀ। ਫੋਰਟਿਸ ਹਸਪਤਾਲ ਅੰਮ੍ਰਿਤਸਰ ਵਿਚ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਵਰਿੰਦਰ ਘੁੰਮਣ ਦੀ ਮੌਤ ਤੋਂ ਬਾਅਦ, ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨੇ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ ਨੂੰ ਘੇਰ ਲਿਆ। ਪਰਿਵਾਰ ਦਾ ਦੋਸ਼ ਹੈ ਕਿ ਘੁੰਮਣ ਦਾ ਪੂਰਾ ਸਰੀਰ ਨੀਲਾ ਹੋ ਗਿਆ ਸੀ, ਜਿਸ ਨਾਲ ਸ਼ੱਕ ਪੈਦਾ ਹੋ ਗਿਆ ਸੀ ਕਿ ਉਸਦੀ ਮੌਤ ਡਾਕਟਰੀ ਲਾਪਰਵਾਹੀ ਕਾਰਨ ਹੋਈ ਹੈ। ਘੁੰਮਣ ਦੇ ਸਮਰਥਕਾਂ ਵੱਲੋਂ ਹਸਪਤਾਲ ਦੇ ਅਹਾਤੇ ਵਿੱਚ ਭਾਰੀ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਡਾਕਟਰਾਂ ‘ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਜਾ ਰਿਹਾ ਹੈ।
ਵਰਿੰਦਰ ਘੁੰਮਣ ਕਈ ਪੰਜਾਬੀ ਫਿਲਮਾਂ ‘ਚ ਕੰਮ ਕਰ ਚੁੱਕੇ ਹਨ। ਵਰਿੰਦਰ ਘੁੰਮਣ ਸਲਮਾਨ ਖਾਨ ਨਾਲ ਵੀ ਕੰਮ ਕਰ ਚੁੱਕੇ ਹਨ।
