Homeਪਟਿਆਲਾ ਅਪਡੇਟਸ਼ਾਮ 6 ਵਜੇ ਤੋਂ ਬਾਅਦ ਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ...

ਸ਼ਾਮ 6 ਵਜੇ ਤੋਂ ਬਾਅਦ ਤੇ ਸਵੇਰੇ 10 ਵਜੇ ਤੋਂ ਪਹਿਲਾਂ ਝੋਨੇ ਦੀ ਕਟਾਈ ਕਰਨ ਵਾਲੀ ਕੰਬਾਇਨ ਹੋਵੇਗੀ ਜ਼ਬਤ-ਡਿਪਟੀ ਕਮਿਸ਼ਨਰ

-ਜ਼ਿਲ੍ਹੇ ਦੀਆਂ ਮੰਡੀਆਂ ‘ਚ 2 ਲੱਖ 514 ਮੀਟ੍ਰਿਕ ਟਨ ਝੋਨੇ ਦੀ ਆਮਦ, 1.90 ਲੱਖ ਮੀਟ੍ਰਿਕ ਟਨ ਫ਼ਸਲ ਦੀ ਖਰੀਦ


 ਪਟਿਆਲਾ, 10 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ):

ਝੋਨੇ ਦੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕਰਦਿਆਂ ਹਦਾਇਤ ਕੀਤੀ ਕਿ ਖਰੀਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਤੇ ਲਿਫ਼ਟਿੰਗ ਕਰਵਾਈ ਜਾਵੇ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਨਿਰਵਿਘਨ ਢੰਗ ਨਾਲ ਖਰੀਦੇ ਜਾਣ ਸਮੇਤ ਕਿਸਾਨਾਂ ਨੂੰ ਮੰਡੀਆਂ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ।

ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਇਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਕੰਬਾਇਨਾਂ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਅਤੇ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਨਹੀਂ ਹੋ ਸਕੇਗੀ ਅਤੇ ਕੰਬਾਇਨਾਂ ਉਤੇ ਸੁਪਰ ਐਸ.ਐਮ.ਐਸ ਲੱਗੇ ਹੋਣੇ ਚਾਹੀਦੇ ਹਨ ਪਰੰਤੂ ਜੇਕਰ ਕੋਈ ਕੰਬਾਇਨ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਕੰਬਾਇਨ ਜ਼ਬਤ ਕਰ ਲਈ ਜਾਵੇਗੀ।

ਡਾ. ਪ੍ਰੀਤੀ ਯਾਦਵ ਨੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਅਲਾਟ ਹੋਈਆਂ ਮੰਡੀਆਂ ‘ਚ ਤਾਇਨਾਤ ਇੰਸਪੈਕਟਰਾਂ ਨੂੰ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ 48 ਘੰਟਿਆਂ ਦੇ ਅੰਦਰ-ਅੰਦਰ ਲਿਫਟਿੰਗ ਯਕੀਨੀ ਤੌਰ ‘ਤੇ ਕਰਵਾਉਣ ਲਈ ਸੰਵੇਦਨਸ਼ੀਲ ਬਨਾਉਣ।

ਉਨ੍ਹਾਂ ਨੇ ਖਰੀਦ ਕੇਂਦਰਾਂ ‘ਚ ਝੋਨੇ ਦੀ ਖਰੀਦ ਅਤੇ ਇਸਦੀ ਲਿਫਟਿੰਗ ਦੇ ਪ੍ਰਬੰਧਾਂ ਦਾ ਇਕੱਲੇ-ਇਕੱਲੇ ਕਰਕੇ ਜਾਇਜਾ ਲਿਆ ਅਤੇ ਖਰੀਦ ਏਜੰਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਢਿੱਲ ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 74 ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋਈ ਹੈ ਅਤੇ ਅੱਜ ਤੱਕ 2 ਲੱਖ 514 ਮੀਟ੍ਰਿਕ ਟਨ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 9 ਲੱਖ 9 ਹਜਾਰ 582 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 89674 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 38552 ਮੀਟ੍ਰਿਕ ਟਨ, ਪਨਸਪ ਵੱਲੋਂ 36013 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 26343 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਮੌਕੇ ਏ.ਡੀ.ਸੀ. ਨਵਰੀਤ ਕੌਰ ਸੇਖੋਂ, ਡੀ.ਐਫ.ਐਸ.ਸੀ ਡਾ. ਰਵਿੰਦਰ ਕੌਰ ਸਮੇਤ ਜ਼ਿਲ੍ਹਾ ਮੰਡੀ ਅਫ਼ਸਰ, ਖਰੀਦ ਏਜੰਸੀਆਂ ਤੇ ਆਰ.ਟੀ.ਓ. ਦਫ਼ਤਰ ਦੇ ਨੁਮਾਇੰਦੇ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments