Homeਪਟਿਆਲਾ ਅਪਡੇਟਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ...

ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਨਾਇਆ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ

ਪਟਿਆਲਾ: 10 ਅਕਤੂਬਰ (ਛਤਰਪਾਲ ਸਿੰਘ ਚੌਧਰੀ) : ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਅਰਬਨ ਅਸਟੇਟ, ਥੇੜੀ ਪਟਿਆਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ, ਸ਼ਬਦ ਕੀਰਤਨ ਦਾ ਆਨੰਦ ਮਾਣਿਆ।

ਭਾਈ ਸਾਹਿਬ ਭਾਈ ਜ਼ੋਰਾ ਸਿੰਘ ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ ਵਾਲੇ, ਭਾਈ ਸਾਹਿਬ ਭਾਈ ਪੁਸ਼ਪਿੰਦਰ ਸਿੰਘ ਜੀ ਪਾੳਂੁਟਾ ਸਾਹਿਬ, ਭਾਈ ਸਾਹਿਬ ਭਾਈ ਜੋਗਿੰਦਰ ਸਿੰਘ ਜੀ ਗੁਰੂ ਗੋਬਿੰਦ ਸਿੰਘ ਪਰਿਵਾਰ ਪਟਿਆਲਾ ਵਾਲੇ, ਸਿੰਘ ਸਾਹਿਬ ਗਿਆਨੀ ਸੁਰਜੀਤ ਸਿੰਘ ਜੀ, ਭਾਈ ਸਾਹਿਬ ਬਾਲੀ ਸਿੰਘ ਕਥਾਵਾਚਕ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਪਦਮ ਸ੍ਰੀ ਡਾ. ਜਗਜੀਤ ਸਿੰਘ ਦਰਦੀ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਅਸਥਾਨ ਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ, ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਦੋ 51 ਫੁੱਟ ਉੱਚੇ ਨਿਸ਼ਾਨ ਸਾਹਿਬ ਵੀ ਚੜ੍ਹਾਏ ਜਾਣਗੇ।

ਹਰ ਐਤਵਾਰ ਧਾਰਮਿਕ ਸਮਾਗਮ ਹੁੰਦੇ ਹਨ ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਜਾਂਦਾ ਹੈ। 13 ਅਕਤੂਬਰ ਨੂੰ ਗੁ. ਸਾਹਿਬ ਵਿਖੇ ਜਪ—ਤਪ ਸਮਾਗਮ ਸਵੇਰੇ 5 ਵਜੇ ਤੋਂ ਆਰੰਭ ਕੀਤੇ ਜਾਣਗੇ। ਇਸ ਮੌਕੇ ਕਈ ਪਤਵੰਤੇ ਸੱਜਣਾਂ, ਅਦਾਰਾ ਚੜ੍ਹਦੀਕਲਾ, ਅਦਾਰਾ ਸ਼ਹੀਦ—ਏ—ਆਜ਼ਮ ਦੇ ਮੈਂਬਰਾਂ ਤੋਂ ਇਲਾਵਾ ਸ. ਸੁਰਿੰਦਰ ਸਿੰਘ ਆਰਕੀਟੈਕਚਰ ਤੇ ਹੋਰ ਮਹਾਨ ਸ਼ਖਸੀਅਤਾਂ ਨੇ ਹਾਜ਼ਰੀਆਂ ਲੁਆਈਆਂ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments