Home ਦੇਸ਼ ਅੱਜ ਬੰਦ ਹੋਣਗੇ ਪਵਿੱਤਰ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਦੇ ਕਿਵਾੜ

ਅੱਜ ਬੰਦ ਹੋਣਗੇ ਪਵਿੱਤਰ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਦੇ ਕਿਵਾੜ

0

ਚਮੋਲੀ:  ਸਿੱਖਾਂ ਦੇ ਪਵਿੱਤਰ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ੁੱਕਰਵਾਰ ਨੂੰ ਸੀਤ ਲਹਿਰ ਦੇ ਲਈ ਬੰਦ ਕਰ ਦਿੱਤੇ ਜਾਣਗੇ ।

ਕਿਵਾੜ ਬੰਦ ਹੋਣ ਦੇ ਮੌਕੇ ‘ਤੇ ਭਾਰੀ ਬਰਫ਼ਬਾਰੀ ਕਾਰਨ ਪੂਰਾ ਇਲਾਕਾ ਬਰਫ਼ ਦੀ ਚਿੱਟੀ ਚਾਦਰ ਨਾਲ ਢੱਕਿਆ ਹੋਇਆ ਹੈ। ਇਸ ਸਾਲ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀ ਗਿਣਤੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਧਾਨ ਨਰਿੰਦਰ ਜੀਤ ਸਿੰਘ ਬਿੰਦਰਾ ਨੇ ਪ੍ਰਬੰਧਾਂ ‘ਤੇ ਸੰਤੁਸ਼ਟੀ ਪ੍ਰਗਟ ਕੀਤੀ ਹੈ। ਚੁਣੌਤੀਆਂ ਦੇ ਬਾਵਜੂਦ, ਇਸ ਸਾਲ 2 ਲੱਖ 70 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਇਸ ਔਖੀ ਯਾਤਰਾ ਨੂੰ ਪੂਰਾ ਕੀਤਾ ਹੈ।

Exit mobile version