Homeਪੰਜਾਬਭਗਵੰਤ ਮਾਨ ਨੇ ਨਵਜੋਤ ਸਿੱਧੂ ਦੇ ਰਾਜਨੀਤੀ ’ਚ ਆਉਣ ’ਤੇ ਲਈ ਚੁਟਕੀ...

ਭਗਵੰਤ ਮਾਨ ਨੇ ਨਵਜੋਤ ਸਿੱਧੂ ਦੇ ਰਾਜਨੀਤੀ ’ਚ ਆਉਣ ’ਤੇ ਲਈ ਚੁਟਕੀ ਕਿਹਾ ‘ਆਇਆ ਰਾਮ…ਗਿਆ ਰਾਮ…’

ਚੰਡੀਗੜ੍ਹ: 11 ਅਕਤੂਬਰ (ਸ਼ਹੀਦ—ਏ—ਆਜ਼ਮ ਬਿਓਰੋ): ਨਵਜੋਤ ਸਿੰਘ ਸਿੱਧੂ ਸਿੱਧੂ ਨੇ ਬੀਤੇ ਦਿਨੀ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਰਾਜਨੀਤੀ ਵਿਚ ਵਾਪਸੀ ਲਈ ਗੱਲਬਾਤ ਕੀਤੀ। ਇਸ ਮੁੱਦੇ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਿਚ ਸਿੱਧੂ ਦੀ ਵਾਪਸੀ ਦੀਆਂ ਕਿਆਸਅਰਾਈਆਂ ਸ਼ੁਰੂ ਹੋ ਗਈਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਇਸ ‘ਤੇ ਚੁਟਕੀ ਲੈਂਦੇ ਹੋਏ ਕਿਹਾ ਕਿ ਕੋਈ ਵੀ ਆਪਣੀ ਮਰਜ਼ੀ ਨਾਲ ਰਾਜਨੀਤੀ ਵਿੱਚ ਸ਼ਾਮਲ ਹੋਣ ਜਾਂ ਛੱਡਣ ਲਈ ਸੁਤੰਤਰ ਹੈ। ਉਨ੍ਹਾਂ ਖੁਸ਼ੀ ਪ੍ਰਗਟ ਕੀਤੀ ਕਿ ਸਿੱਧੂ ਨੇ ਇੱਕ ਵਾਰ ਫਿਰ ਆਪਣੇ ਹੋਰ ਹਿੱਤਾਂ ਨੂੰ ਪਾਸੇ ਰੱਖ ਕੇ ਪੰਜਾਬ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਕ੍ਰਿਕਟਰ (ਨਵਜੋਤ ਸਿੱਧੂ) ਤੋਂ ਕੁਝ ਵੀ ਨਵਾਂ ਜਾਂ ਬਿਹਤਰ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਉਨ੍ਹਾਂ ਨੇ ਆਪਣੇ ਪੁਰਾਣੇ ਏਜੰਡੇ ਨੂੰ ਦੁਹਰਾਉਣ ਤੋਂ ਇਲਾਵਾ ਕੁਝ ਨਹੀਂ ਕੀਤਾ ਹੈ।

ਉਨ੍ਹਾਂ ਕ੍ਰਿਕਟਰ ਤੋਂ ਰਾਜਨੀਤੀ ਵਿੱਚ ਆਏ ਨਵਜੋਤ ਸਿੰਘ ਸਿੰਧੂ ਨੂੰ ਇਕ ਵਾਰ ਫਿਰ ਰਾਜਨੀਤੀ ਦੇ ਮੈਦਾਨ ਵਿੱਚ ਉਤਰਨ ਲਈ ਮੁਬਾਰਕਬਾਦ ਦਿੱਤੀ।

RELATED ARTICLES
- Advertisment -
Google search engine
Google search engine
Google search engine

Most Popular

Recent Comments