Homeਪੰਜਾਬਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਪਸ ’ਚ ਭਿੜੀਆਂ

ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਆਪਸ ’ਚ ਭਿੜੀਆਂ

ਫਾਜ਼ਿਲਕਾ 11 ਅਕਤੂਬਰ: ਫਾਜ਼ਿਲਕਾ ਦੇ ਸ਼੍ਰੋਮਣੀ ਭਗਤ ਨਾਮਦੇਵ ਗੁਰਦੁਆਰਾ ਸਾਹਿਬ ਵਿਖੇ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿੱਚ ਝੜਪ ਹੋ ਗਈ, ਘਟਨਾ ਦੌਰਾਨ ਲਗਭਗ ਤਿੰਨ ਲੋਕ ਜ਼ਖਮੀ ਹੋ ਗਏ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਜਸਲ ਨੇ ਕਿਹਾ ਕਿ ਉਹ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਸਨ। ਗਏ ਸਨ। ਉਥੇ ਕੁਝ ਸ਼ਰਾਰਤੀ ਅਨਸਰਾਂ ਨੇ ਆ ਕੇ ਉਨ੍ਹਾਂ ਨੂੰ ਰੋਕਿਆ ਤੇ ਬਾਹਰ ਆਉਣ ਲਈ ਇਸ਼ਾਰਾ ਕੀਤਾ। ਬਾਹਰ ਆਉਂਦਿਆਂ ਮੁਲਜ਼ਮਾਂ ਨੇ ਉਨ੍ਹਾਂ ਉੱਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੁਲਜ਼ਮ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਅਤੇ ਹੋਰ ਅਹੁਦਿਆਂ ‘ਤੇ ਕਬਜ਼ਾ ਕਰਨਾ ਚਾਹੁੰਦੇ ਸਨ, ਜੋ ਕਿ ਚੱਲ ਰਹੇ ਵਿਵਾਦ ਦਾ ਕਾਰਨ ਹੈ।

ਉਨ੍ਹਾਂ ਕਿਹਾ ਕਿ ਦੋ ਜਾਂ ਤਿੰਨ ਵਿਅਕਤੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ, ਬਾਹਰੋਂ ਆਏ ਸਤਨਾਮ ਸਿੰਘ ਨੇ ਕਿਹਾ ਕਿ ਉਹ ਗੁਰਦਾਸਪੁਰ ਵਿੱਚ ਪੰਜਾਬ ਪੱਧਰੀ ਇਕੱਠ ਦਾ ਆਯੋਜਨ ਕਰ ਰਹੇ ਸਨ। ਉਹ ਫਾਜ਼ਿਲਕਾ ਦੇ ਗੁਰਦੁਆਰਾ ਸਾਹਿਬ ਵਿੱਚ ਉਸੇ ਤਰੀਕ ਨੂੰ ਹੋਣ ਵਾਲੇ ਇਕੱਠ ਦੀ ਤਰੀਕ ਬਦਲਣ ਲਈ ਫਾਜ਼ਿਲਕਾ ਆਏ ਸਨ। ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਹਾਲਾਂਕਿ, ਦੂਜੇ ਧਿਰ ਦੇ ਸਤਪਾਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੋ ਸਾਲਾਂ ਲਈ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਬਣਾਇਆ ਗਿਆ ਸੀ। ਹੁਣ ਦੋ ਹੋਰ ਸਾਲ ਬੀਤ ਗਏ ਹਨ, ਭਾਵ ਕੁੱਲ ਚਾਰ ਸਾਲ ਬੀਤ ਗਏ ਹਨ। ਹਾਲਾਂਕਿ, ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਲਈ ਚੋਣਾਂ ਨਹੀਂ ਹੋ ਰਹੀਆਂ ਹਨ, ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ ਹੈ।

ਪੁਲਿਸ ਅਧਿਕਾਰੀ ਸਰਵਣ ਸਿੰਘ ਮੌਕੇ ‘ਤੇ ਪਹੁੰਚੇ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁਧ ਕਾਰਵਾਈ ਕਰਕੇ ਕੇਸ ਦਰਜ ਕੀਤਾ ਜਾਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments