Homeਸੰਸਾਰਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਅੱਜ ਕਰਨਗੇ ਭਾਰਤ ਦਾ ਦੌਰਾ

ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਅੱਜ ਕਰਨਗੇ ਭਾਰਤ ਦਾ ਦੌਰਾ

ਕੈਨੇਡਾ : ਕੈਨੇਡਾ ਦੀ ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਐਲਾਨ ਕੀਤਾ ਹੈ ਕਿ ਉਹ 12 ਤੋਂ 17 ਅਕਤੂਬਰ ਤੱਕ ਭਾਰਤ, ਸਿੰਗਾਪੁਰ ਅਤੇ ਚੀਨ ਦਾ ਦੌਰਾ ਕਰਨਗੇ। ਇਹ ਯਾਤਰਾ ਕੈਨੇਡਾ ਦੀ ਇੰਡੋ-ਪੈਸੀਫਿਕ ਰਣਨੀਤੀ ਦੇ ਤਹਿਤ ਇਹਨਾਂ ਦੇਸ਼ਾਂ ਨਾਲ ਦੋ-ਪੱਖੀ ਰਿਸ਼ਤਿਆਂ ਨੂੰ ਬਿਹਤਰ ਬਣਾਉਣ ਲਈ ਹੈ।

ਵਿਦੇਸ਼ ਮੰਤਰੀ ਅਨੀਤਾ ਆਨੰਦ ਦਾ ਆਉਣ ਵਾਲਾ ਭਾਰਤ ਦੌਰਾ ਹਾਲ ਦੇ ਮਹੀਨਿਆਂ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਆਈ ਗੰਭੀਰ ਦਰਾਰ ਦੇ ਸੰਦਰਭ ਵਿੱਚ ਬਹੁਤ ਅਹਿਮ ਹੈ। ਇਹ ਯਾਤਰਾ ਦੁਵੱਲੇ ਰਿਸ਼ਤਿਆਂ ਦੀ ਮੁਰੰਮਤ ਵੱਲ ਇੱਕ ਸੰਭਾਵੀ ਪਹਿਲ ਹੋ ਸਕਦੀ ਹੈ।

ਭਾਰਤ-ਕੈਨੇਡਾ ਸਬੰਧ ਪਿਛਲੇ ਕੁਝ ਸਮੇਂ ਤੋਂ ਗੰਭੀਰ ਸੰਕਟ ਵਿੱਚ ਹਨ। ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ ਅਤੇ ਭਾਰਤੀ ਡਿਪਲੋਮੈਟਾਂ ਨੂੰ ਕੱਢਣ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਸਿਖਰ ‘ਤੇ ਪਹੁੰਚ ਗਿਆ ਸੀ।

ਇਸ ਦੇ ਨਤੀਜੇ ਵਜੋਂ ਦੋਵੇਂ ਦੇਸ਼ਾਂ ਨੇ ਇੱਕ-ਦੂਜੇ ਦੇ ਰਾਜਦੂਤਾਂ ਨੂੰ ਕੱਢ ਦਿੱਤਾ ਸੀ। ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾਵਾਂ ਬੰਦ ਕਰ ਦਿੱਤੀਆਂ ਸਨ। ਜਿਸ ਕਰਕੇ ਦੁਵੱਲੇ ਵਪਾਰ ਅਤੇ ਨਿਵੇਸ਼ ‘ਤੇ ਮਾੜਾ ਅਸਰ ਪਿਆ ਸੀ।

RELATED ARTICLES
- Advertisment -
Google search engine
Google search engine
Google search engine

Most Popular

Recent Comments