Home ਪੰਜਾਬ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਬੈਠਕ — ਵੱਡੇ ਫੈਸਲੇ...

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਬੈਠਕ — ਵੱਡੇ ਫੈਸਲੇ ਹੋ ਸਕਦੇ ਐਲਾਨ

0

ਚੰਡੀਗੜ੍ਹ: ਪੰਜਾਬ ਦੀ ਰਾਜਨੀਤੀ ‘ਚ ਅੱਜ ਦੁਪਹਿਰ ਇੱਕ ਮਹੱਤਵਪੂਰਨ ਵਿਕਾਸ ਦੇਖਣ ਨੂੰ ਮਿਲੇਗਾ, ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ–1 ਵਿੱਚ ਬੁਲਾਈ ਗਈ ਹੈ।

ਸਰਕਾਰੀ ਸਰੋਤਾਂ ਮੁਤਾਬਕ, ਮੀਟਿੰਗ ਦੌਰਾਨ ਕਈ ਵੱਡੇ ਪ੍ਰਸ਼ਾਸਕੀ ਅਤੇ ਜਨ-ਹਿਤੈਸ਼ੀ ਫੈਸਲੇ ਲਏ ਜਾ ਸਕਦੇ ਹਨ। ਕਈ ਨਵੇਂ ਪ੍ਰਸਤਾਵਾਂ ‘ਤੇ ਵੀ ਮੋਹਰ ਲੱਗਣ ਦੀ ਉਮੀਦ ਹੈ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਤਿਆਰੀ ਤੇ ਵੀ ਚਰਚਾ

ਇਸ ਮੀਟਿੰਗ ਦਾ ਇੱਕ ਮੁੱਖ ਐਜੰਡਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ‘ਤੇ ਮਨਾਉਣ ਸਬੰਧੀ ਤਿਆਰੀਆਂ ‘ਤੇ ਵਿਚਾਰ ਕਰਨਾ ਵੀ ਰਹੇਗਾ। ਸਰਕਾਰ ਇਸ ਧਾਰਮਿਕ ਸਮਾਗਮ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਦੀ ਯੋਜਨਾ ਬਣਾ ਰਹੀ ਹੈ, ਤਾਂ ਜੋ ਪੰਜਾਬ ਦੀ ਸੰਸਕ੍ਰਿਤੀ ਅਤੇ ਸ਼ਹੀਦੀ ਪਰੰਪਰਾ ਨੂੰ ਵਿਸ਼ਵ ਪੱਧਰ ‘ਤੇ ਉਜਾਗਰ ਕੀਤਾ ਜਾ ਸਕੇ।

ਫੈਸਲਿਆਂ ਤੇ ਸਭ ਦੀ ਨਜ਼ਰ

ਕੈਬਨਿਟ ਦੀ ਅੱਜ ਦੀ ਮੀਟਿੰਗ ਤੋਂ ਪਹਿਲਾਂ ਰਾਜਨੀਤਿਕ ਹਲਕਿਆਂ ਵਿੱਚ ਕਾਫ਼ੀ ਚਰਚਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਕੁਝ ਮਹੱਤਵਪੂਰਨ ਨਵੇਂ ਐਲਾਨਾਂ ਨਾਲ ਜਨਤਕ ਤੌਰ ‘ਤੇ ਲੋਕਾਂ ਨੂੰ ਰਾਹਤ ਦੇ ਸਕਦੀ ਹੈ।

Exit mobile version