ਤਰਨ ਤਾਰਨ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਕਾਰਜਕ੍ਰਮ ਜਾਰੀ ਕਰ ਦਿੱਤਾ ਹੈ। 13 ਅਕਤੂਬਰ ਤੋਂ ਨਾਮਜ਼ਦਗੀਆਂ ਦਾਖਲ ਹੋਣ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ ਜੋ 21 ਅਕਤੂਬਰ ਤੱਕ ਜਾਰੀ ਰਹੇਗੀ।
22 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਜਦਕਿ 24 ਅਕਤੂਬਰ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ।
ਵੋਟਿੰਗ 11 ਨਵੰਬਰ ਨੂੰ ਹੋਵੇਗੀ ਅਤੇ ਗਿਣਤੀ 14 ਨਵੰਬਰ ਨੂੰ ਕੀਤੀ ਜਾਵੇਗੀ। ਪੂਰੀ ਚੋਣ ਪ੍ਰਕਿਰਿਆ 16 ਨਵੰਬਰ ਤੱਕ ਮੁਕੰਮਲ ਹੋ ਜਾਵੇਗੀ।
