Homeਪਟਿਆਲਾ ਅਪਡੇਟਪਟਿਆਲਾ ਵਿੱਚ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ — ਕੋਹਲੀ ਨੇ ਸੇਵਾ ਸਿੰਘ...

ਪਟਿਆਲਾ ਵਿੱਚ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ — ਕੋਹਲੀ ਨੇ ਸੇਵਾ ਸਿੰਘ ਠੀਕਰੀ ਵਾਲਾ ਸੜਕ ਪ੍ਰਾਜੈਕਟ ਸ਼ੁਰੂ ਕੀਤਾ

ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਵਿਕਾਸ, ਸੁਰੱਖਿਆ ਅਤੇ ਖੁਸ਼ਹਾਲੀ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ


ਪਟਿਆਲਾ/ਸਨੋਰ, 13 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਚਲ ਰਹੀਆਂ ਵਿਕਾਸ ਪੱਧਰੀ ਕੋਸ਼ਿਸ਼ਾਂ ਤਹਿਤ ਅੱਜ ਪਟਿਆਲਾ ਵਿਧਾਨ ਸਭਾ ਹਲਕੇ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੁਰਾਣੇ ਬੱਸ ਸਟੈਂਡ ਤੋਂ ਸੇਵਾ ਸਿੰਘ ਠੀਕਰੀ ਵਾਲਾ ਤਕ ਬਣ ਰਹੀ ਸੜਕ ਅਤੇ ਹੋਰ ਸੁਧਾਰ ਕਾਰਜਾਂ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਲਗਭਗ 1.50 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾ ਰਿਹਾ ਹੈ।

ਉਦਘਾਟਨ ਸਮਾਰੋਹ ਦੌਰਾਨ ਆਪਣੇ ਵਿਚਾਰ ਪ੍ਰਗਟਾਉਂਦਿਆਂ ਸ. ਕੋਹਲੀ ਨੇ ਕਿਹਾ ਕਿ ਇਹ ਸੜਕ ਸ਼ਹਿਰ ਦੀਆਂ ਸਭ ਤੋਂ ਵੱਧ ਰੁਝੇਵਿਆਂ ਭਰੀਆਂ ਸੜਕਾਂ ਵਿੱਚੋਂ ਇੱਕ ਹੈ। ਲਗਾਤਾਰ ਟ੍ਰੈਫ਼ਿਕ ਦੇ ਦਬਾਅ ਕਾਰਨ ਇੱਥੇ ਜਾਮ ਅਤੇ ਖਰਾਬ ਸੜਕ ਹਾਲਾਤਾਂ ਨਾਲ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵੇਂ ਨਿਰਮਾਣ ਨਾਲ ਨਿਰੀ ਸੜਕ ਦੀ ਮੁਰੰਮਤ ਹੀ ਨਹੀਂ, ਸਗੋਂ ਇਲਾਕੇ ਦੀ ਨਿਕਾਸੀ ਪ੍ਰਣਾਲੀ, ਸਫਾਈ ਅਤੇ ਹੋਰ ਸਹੂਲਤਾਂ ਵਿੱਚ ਵੀ ਸੁਧਾਰ ਕੀਤਾ ਜਾਵੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਕਈ ਹੋਟਲ, ਵਪਾਰਕ ਕੇਂਦਰ ਅਤੇ ਦਫ਼ਤਰ ਸਥਿਤ ਹਨ। ਨਵੀਂ ਸੜਕ ਬਣਨ ਨਾਲ ਟ੍ਰੈਫ਼ਿਕ ਦੀ ਸਮੱਸਿਆ ਘਟੇਗੀ ਅਤੇ ਆਮ ਜਨਤਾ ਤੇ ਵਪਾਰੀਆਂ ਦੋਵਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਸ. ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਲਕੇ ਵਿੱਚ ਬਿਹਤਰ ਸਹੂਲਤਾਂ ਮੁਹੱਈਆ ਕਰਨ ਲਈ ਵਾਧੂ ਧਿਆਨ ਦੇ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਾਹਿਗੁਰੂ ਦੀ ਕਿਰਪਾ ਨਾਲ ਪਟਿਆਲਾ ਵਿੱਚ ਅਜਿਹੇ ਵਿਕਾਸ ਕਾਰਜ ਲਗਾਤਾਰ ਚੱਲਦੇ ਰਹਿਣਗੇ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਵਿਕਾਸ, ਸੁਰੱਖਿਆ ਅਤੇ ਖੁਸ਼ਹਾਲੀ ਵੱਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ, ਅਤੇ ਜਲਦ ਹੀ ਪਟਿਆਲਾ ਹਲਕੇ ਵਿੱਚ ਹੋਰ ਕਈ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਪਟਿਆਲਾ ਦੀ ਐੱਸ. ਡੀ. ਐਮ. ਹਰਜੋਤ ਕੌਰ, ਐੱਮ.ਸੀ. ਰਾਜੇਸ਼ ਕੁਮਾਰ, ਐੱਮ.ਸੀ. ਨੇਹਾ ਸਿੱਧੂ, ਸੰਜੀਵ ਕੁਮਾਰ ਸਮੇਤ ਕਈ ਅਧਿਕਾਰੀ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments