Homeਪਟਿਆਲਾ ਅਪਡੇਟਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਲਈ ਸ਼੍ਰੋਮਣੀ...

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ (ਅ) ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ

ਪਟਿਆਲਾ – ਸ਼੍ਰੋਮਣੀ ਅਕਾਲੀ ਦਲ (ਅ) ਅੰਮ੍ਰਿਤਸਰ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਰੱਦ ਕਰਨ ਦੀ ਮੰਗ ਨੂੰ ਲੈ ਕੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਐਸ.ਡੀ.ਐਮ. ਸ੍ਰੀਮਤੀ ਹਰਜੋਤ ਕੌਰ ਨੂੰ ਸੌਂਪਿਆ ਗਿਆ। ਇਹ ਮੰਗ ਪੱਤਰ ਪਾਰਟੀ ਦੇ ਉੱਘੇ ਸੀਨੀਅਰ ਆਗੂ ਸ. ਮਹਿੰਦਰਪਾਲ ਸਿੰਘ ਅਤੇ ਸ. ਹਰਭਜਨ ਸਿੰਘ ਕਸ਼ਮੀਰੀ ਦੀ ਅਗਵਾਈ ਹੇਠ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਬੰਬ ਕਾਂਡ ਵਿੱਚ ਭਾਈ ਰਾਜੋਆਣਾ ਦੀ ਫਾਂਸੀ ਦੀ ਤਾਰੀਖ ਲੰਘ ਚੁੱਕੀ ਹੈ, ਜਿਸ ਕਾਰਨ ਹੁਣ ਮੌਤ ਦੀ ਸਜ਼ਾ ਕਾਨੂੰਨੀ ਅਤੇ ਸੰਵਿਧਾਨਕ ਤੌਰ ’ਤੇ ਰੱਦ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਭਾਰਤ ਦੇ ਸੰਵਿਧਾਨ ਦੀ ਧਾਰਾ 21 ਅਨੁਸਾਰ ਹਰ ਵਿਅਕਤੀ ਨੂੰ ਜੀਵਨ ਅਤੇ ਉਸ ਦੀ ਰੱਖਿਆ ਦਾ ਅਧਿਕਾਰ ਪ੍ਰਾਪਤ ਹੈ। ਇਸ ਦੇ ਨਾਲ ਹੀ, ਯੂਨੀਵਰਸਲ ਡਿਕਲੇਰੇਸ਼ਨ ਆਫ ਹਿਊਮਨ ਰਾਈਟਸ ਦੇ ਆਰਟੀਕਲ 5 ਅਧੀਨ ਵੀ ਕਿਸੇ ਵਿਅਕਤੀ ਨਾਲ ਅਮਾਨਵੀ ਸਜ਼ਾ ਦੇਣਾ ਮੂਲ ਅਧਿਕਾਰਾਂ ਦੀ ਉਲੰਘਣਾ ਹੈ।

ਆਗੂਆਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਜ਼ਾ ਦੇ ਨਿਪਟਾਰੇ ਵਿੱਚ ਬੇਮਿਆਦੀ ਦੇਰੀ ਆਪਣੇ ਆਪ ਵਿੱਚ ਜੀਵਨ ਦੇ ਅਧਿਕਾਰ ਦੀ ਉਲੰਘਣਾ ਹੈ। ਇਸ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਤੁਰੰਤ ਰੱਦ ਕਰਕੇ ਉਨ੍ਹਾਂ ਨੂੰ ਰਿਹਾਈ ਦਿੱਤੀ ਜਾਵੇ।

RELATED ARTICLES
- Advertisment -
Google search engine
Google search engine
Google search engine

Most Popular

Recent Comments