ਪਟਿਆਲਾ/ਸਮਾਣਾ: ਅੱਜ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਸਮਾਣਾ ਵਿਖੇ ਵੱਡਾ ਸੰਗਠਨਕ ਬਲ ਮਿਲਿਆ, ਜਦੋਂ ਇਲਾਕੇ ਦੇ ਪ੍ਰਮੁੱਖ ਆਗੂ ਗੁਰਧਿਆਨ ਸਿੰਘ ਕੁਲਬੁਰਛਾਂ, ਹਰਜਿੰਦਰ ਸਿੰਘ ਕੁਲਬੁਰਛਾਂ, ਹਨੀ ਤੂਰ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਗੁਰਪਿਆਰ ਸਿੰਘ, ਅਮਨ ਝਿੰਜਰ, ਕਰਨ ਸਿੰਘ, ਕਮਲ ਸਿੰਘ, ਤਰਨਦੀਪ ਸਿੰਘ ਕਾਦਰਾਬਾਦ, ਬਲਵੰਤ ਸਿੰਘ ਕਾਦਰਾਬਾਦ, ਸੰਦੀਪ ਸਿੰਘ ਕਾਦਰਾਬਾਦ ਅਤੇ ਜਗਸੀਰ ਸਿੰਘ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ।

ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵੱਲੋਂ ਜੀ ਆਇਆਂ ਨੂੰ ਕਿਹਾ ਗਿਆ ਤੇ ਖੁਸ਼ੀ ਪ੍ਰਗਟਾਈ ਗਈ ਕਿ ਸਮਾਣਾ ਖੇਤਰ ਦੇ ਸਮਰਪਿਤ ਵਰਕਰ ਹੁਣ ਪਾਰਟੀ ਦੇ ਝੰਡੇ ਹੇਠ ਇਕਠੇ ਹੋ ਰਹੇ ਹਨ।
ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਿਧਾਂਤਾਂ ਤੋਂ ਪ੍ਰੇਰਿਤ ਹੋ ਕੇ ਲੋਕਾਂ ਦੀ ਸੇਵਾ ਲਈ ਕੰਮ ਕਰਨਗੇ ਅਤੇ ਪਾਰਟੀ ਦੀ ਤਾਕਤ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨਗੇ।
ਇਸ ਮੌਕੇ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਚੇਅਰਮੈਨ ਅਸ਼ੋਕ ਮੋਦਗਿੱਲ, ਰਾਣਾ ਸ਼ੇਖੋਂ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ, ਜਿਨ੍ਹਾਂ ਨੇ ਨਵੇਂ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜਨ ਲਈ ਵਧਾਈ ਦਿੱਤੀ।