Homeਪਟਿਆਲਾ ਅਪਡੇਟਕੇਂਦਰ ਸਰਕਾਰ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ: ਡਾ. ਬਲਬੀਰ ਸਿੰਘ

ਕੇਂਦਰ ਸਰਕਾਰ ਹੜ੍ਹ ਮਾਰੇ ਪੰਜਾਬ ਨਾਲ ਵਿਤਕਰਾ ਨਾ ਕਰੇ: ਡਾ. ਬਲਬੀਰ ਸਿੰਘ

ਵਿਧਾਇਕ ਗੁਰਲਾਲ ਘਨੌਰ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਹਾਜ਼ਰ


ਘਨੌਰ :  ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅਪੀਲ ਕੀਤੀ ਹੈ ਕਿ ਕੇਂਦਰ ਸਰਕਾਰ ਹੜ੍ਹ ਦੀ ਮਾਰ ਝੱਲ ਰਹੇ ਪੰਜਾਬ ਨਾਲ ਵਿਤਕਰਾ ਨਾ ਕਰੇ ਤੇ ਸੂਬੇ ਦੀ ਸਹਾਇਤਾ ਲਈ ਅੱਗੇ ਆਵੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਨੂੰ ਤਿਉਹਾਰਾਂ ਤੋਂ ਪਹਿਲਾਂ ਹੀ ਮੁਆਵਜ਼ਾ ਵੰਡ ਰਹੀ ਹੈ, ਜਿਸ ਨਾਲ ਸੂਬਾ ਸਰਕਾਰ ਦੀ ਸੰਵੇਦਨਸ਼ੀਲਤਾ ਸਾਬਤ ਹੁੰਦੀ ਹੈ।

ਡਾ. ਬਲਬੀਰ ਸਿੰਘ ਅੱਜ ਘਨੌਰ ਹਲਕੇ ਦੇ ਪਿੰਡ ਸਮਸ਼ਪੁਰ, ਸ਼ੇਖਪੁਰ ਦਾਖਲੀ ਲੋਹਸਿੰਬਲੀ ਤੇ ਸਮਸ਼ਪੁਰ ਵਿਖੇ 232 ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ 88 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਗੁਰਲਾਲ ਘਨੌਰ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਹਾਜ਼ਰ ਸਨ।

ਸਿਹਤ ਮੰਤਰੀ ਨੇ ਦੱਸਿਆ ਕਿ ਇਸ ਵਾਰ ਦੇ ਹੜ੍ਹਾਂ ਨੇ ਸਦੀ ਦੀ ਸਭ ਤੋਂ ਵੱਡੀ ਤਬਾਹੀ ਕੀਤੀ ਹੈ, ਪਰ ਸੂਬਾ ਸਰਕਾਰ ਨੇ “ਜਿਸਦਾ ਖੇਤ, ਉਸਦੀ ਰੇਤ” ਨੀਤੀ ਅਧੀਨ ਕਿਸਾਨਾਂ ਨੂੰ ਤੁਰੰਤ ਸਹਾਇਤਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਮੁਫ਼ਤ ਸਿਹਤ ਕੈਂਪ, ਪਸ਼ੂਆਂ ਲਈ ਟੀਕਾਕਰਨ ਮੁਹਿੰਮ ਅਤੇ ਕਣਕ ਦੇ ਮੁਫ਼ਤ ਬੀਜ ਵੰਡਣ ਦੀ ਯੋਜਨਾ ਲਾਗੂ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰ ਨੂੰ ਪ੍ਰਤੀ ਏਕੜ 50 ਹਜ਼ਾਰ ਰੁਪਏ ਦੇਣ ਦੀ ਬੇਨਤੀ ਕੀਤੀ ਸੀ, ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ। ਇਸ ਦੇ ਬਾਵਜੂਦ ਸੂਬਾ ਸਰਕਾਰ ਖੁਦ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਰਹੀ ਹੈ, ਜਿਸ ਵਿੱਚੋਂ 15 ਹਜ਼ਾਰ ਰੁਪਏ ਪੰਜਾਬ ਸਰਕਾਰ ਦੇ ਖ਼ਰਚੇ ‘ਤੇ ਦਿੱਤੇ ਜਾ ਰਹੇ ਹਨ।
ਪੂਰੀ ਤਰ੍ਹਾਂ ਢਹਿ ਗਏ ਘਰਾਂ ਲਈ 1.20 ਲੱਖ ਰੁਪਏ ਤੇ ਅੰਸ਼ਕ ਨੁਕਸਾਨ ਵਾਲੇ ਘਰਾਂ ਲਈ 40 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾ ਰਹੀ ਹੈ — ਜਦਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਇਹ ਰਕਮ ਕੇਵਲ 6,500 ਰੁਪਏ ਸੀ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਅਗਲੀ ਬਰਸਾਤ ਤੋਂ ਪਹਿਲਾਂ ਸੂਬੇ ਦੇ ਸਾਰੇ ਹੜ੍ਹ ਪ੍ਰਭਾਵਿਤ ਦਰਿਆਵਾਂ ਅਤੇ ਨਦੀਆਂ ਨੂੰ ਡੂੰਘਾ ਤੇ ਚੌੜਾ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਐਸੀ ਤਬਾਹੀ ਤੋਂ ਬਚਿਆ ਜਾ ਸਕੇ। ਉਨ੍ਹਾਂ ਅਨੁਸਾਰ, ਸਿਰਫ਼ ਪਟਿਆਲਾ ਜ਼ਿਲ੍ਹੇ ਵਿੱਚ ਹੀ 141 ਪਿੰਡਾਂ ਦੀਆਂ 19 ਹਜ਼ਾਰ ਏਕੜ ਤੋਂ ਵੱਧ ਫਸਲਾਂ ਹੜ੍ਹ ਦੀ ਭੇਟ ਚੜ੍ਹੀਆਂ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬੀ ਹਮੇਸ਼ਾ ਮਿਹਨਤੀ ਤੇ ਹੌਸਲੇਵਾਨ ਰਹੇ ਹਨ ਅਤੇ ਇਸ ਵਾਰ ਵੀ ਸੰਕਟ ਵਿੱਚ ਲੋਕਾਂ ਨੇ ਹਿੰਮਤ ਨਹੀਂ ਹਾਰੀ। “ਮਿਸ਼ਨ ਚੜ੍ਹਦੀ ਕਲਾ” ਦੇ ਤਹਿਤ ਦੁਨੀਆ ਭਰ ਤੋਂ ਸਮਾਜ ਸੇਵੀ ਰੰਗਲਾ ਪੰਜਾਬ” ਪੋਰਟਲ ਰਾਹੀਂ ਯੋਗਦਾਨ ਪਾ ਰਹੇ ਹਨ।

ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸੌਂਟਾ ਦੇ ਕਿਸਾਨਾਂ ਨੂੰ 13.80 ਲੱਖ ਰੁਪਏ, ਸ਼ੇਖਪੁਰ ਦਾਖਲੀ ਲੋਹਸਿੰਬਲੀ ਨੂੰ 13.72 ਲੱਖ ਰੁਪਏ, ਅਤੇ ਸਮਸ਼ਪੁਰ ਦੇ ਕਿਸਾਨਾਂ ਨੂੰ 60 ਲੱਖ ਰੁਪਏ ਦੀ ਮੁਆਵਜ਼ਾ ਰਕਮ ਪ੍ਰਦਾਨ ਕੀਤੀ ਗਈ ਹੈ।

ਇਸ ਮੌਕੇ ਐਸ.ਡੀ.ਐਮ. ਅਵਿਕੇਸ਼ ਗੁਪਤਾ, ਤਹਿਸੀਲਦਾਰ ਪਰਦੀਪ ਕੁਮਾਰ ਸਮੇਤ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments