ਮ੍ਰਿਤਕ ਪਰਿਵਾਰਾਂ ਦਾ ਮੁਸ਼ਕਲ ਸਮੇਂ ਵਿੱਚ ਸਾਥ ਦੇਣਾ ਸਾਡਾ ਨੈਤਿਕ ਫਰਜ਼ ਹੈ- ਮੇਅਰ ਕੁੰਦਨ ਗੋਗੀਆ
ਪਟਿਆਲਾ : ਕਾਰਪੋਰੇਸ਼ਨ ਨੇ ਮ੍ਰਿਤਕ ਰੈਗੂਲਰ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੱਡੀ ਆਰਥਿਕ ਸਹਾਇਤਾ ਪ੍ਰਦਾਨ ਕਰਦਿਆਂ ਮਿਸਾਲ ਕਾਇਮ ਕੀਤੀ ਹੈ। ਇਸ ਮਨੁੱਖੀ ਪਹਿਲਕਦਮੀ ਤਹਿਤ ਕਾਰਪੋਰੇਸ਼ਨ ਨੇ ਅੱਜ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਆਸ਼ਰਿਤ ਬੱਚਿਆਂ ਨੂੰ ਤਰਸ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੰਡੇ।
ਕਾਰਪੋਰੇਸ਼ਨ ਦੇ ਉੱਚ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਏ ਇੱਕ ਸਾਦੇ ਢੰਗ ਨਾਲ ਇਨ੍ਹਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਪਰਿਵਾਰ ਅਤੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਇਹ ਸਹਾਇਤਾ ਉਨ੍ਹਾਂ ਮੁਲਾਜ਼ਮਾਂ ਦੇ ਸਨਮਾਨ ਵਜੋਂ ਦਿੱਤੀ ਗਈ ਹੈ, ਜਿਨ੍ਹਾਂ ਨੇ ਸ਼ਹਿਰ ਦੀ ਸੇਵਾ ਕਰਨ ਵਿਚ ਵੱਡਾ ਯੋਗਦਾਨ ਪਾਇਆ।
ਮੇਅਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਕਾਰਪੋਰੇਸ਼ਨ ਲਈ ਉਸਦੇ ਮੁਲਾਜ਼ਮ ਇੱਕ ਪਰਿਵਾਰ ਦੀ ਤਰ੍ਹਾਂ ਹਨ ਅਤੇ ਮੁਸ਼ਕਲ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰਾਂ ਦਾ ਸਾਥ ਦੇਣਾ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਕਿਹਾ ਕਿ ਆਰਥਿਕ ਸਹਾਇਤਾ ਅਤੇ ਨੌਕਰੀ ਦਾ ਇਹ ਉਪਬੰਧ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਵਿੱਚ ਮਦਦ ਕਰੇਗਾ ਅਤੇ ਉਨ੍ਹਾਂ ਨੂੰ ਅਚਾਨਕ ਆਏ ਦੁੱਖ ਵਿੱਚੋਂ ਬਾਹਰ ਕੱਢਣ ਲਈ ਇੱਕ ਵੱਡਾ ਸਹਾਰਾ ਬਣੇਗਾ।







