Homeਪਟਿਆਲਾ ਅਪਡੇਟਨਗਰ ਨਿਗਮ ਮੇਅਰ ਅਤੇ ਕਮਿਸ਼ਨਰ ਨੇ ਨਵੀਂ ਜੇਸੀਬੀ ਨੂੰ ਦਿੱਤੀ ਹਰੀ ਝੰਡੀ...

ਨਗਰ ਨਿਗਮ ਮੇਅਰ ਅਤੇ ਕਮਿਸ਼ਨਰ ਨੇ ਨਵੀਂ ਜੇਸੀਬੀ ਨੂੰ ਦਿੱਤੀ ਹਰੀ ਝੰਡੀ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਤੇ ਜ਼ੋਰ

ਪਟਿਆਲਾ : (ਛਤਰਪਾਲ ਸਿੰਘ ਸ਼.ਅ.ਨ): ਪਟਿਆਲਾ ਸ਼ਹਿਰ ਦੀ ਸਫ਼ਾਈ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣ ਲਈ ਨਗਰ ਨਿਗਮ ਵੱਲੋਂ ਖਰੀਦੀ ਗਈ ਨਵੀਂ ਜੇਸੀਬੀ ਮਸ਼ੀਨ ਨੂੰ ਅੱਜ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਨਗਰ ਨਿਗਮ ਦੇ ਕਈ ਅਧਿਕਾਰੀ ਅਤੇ ਕੌਂਸਲਰ ਵੀ ਮੌਜੂਦ ਸਨ।

ਮੇਅਰ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਨਵੀਂ ਜੇਸੀਬੀ ਦੇ ਸ਼ਾਮਲ ਹੋਣ ਨਾਲ ਸਫਾਈ, ਖੁਦਾਈ ਅਤੇ ਵਿਕਾਸ ਪ੍ਰੋਜੈਕਟਾਂ ਦੇ ਕੰਮਾਂ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸੜਕਾਂ, ਗੰਦਗੀ ਵਾਲੇ ਖੇਤਰਾਂ ਅਤੇ ਡਰੇਨਜ ਪ੍ਰਣਾਲੀ ਨੂੰ ਸੁਧਾਰਨ ਲਈ ਇਹ ਜੇਸੀਬੀ ਬਹੁਤ ਮਦਦਗਾਰ ਸਾਬਤ ਹੋਵੇਗੀ।

ਕਮਿਸ਼ਨਰ ਪਰਮਜੀਤ ਸਿੰਘ ਨੇ ਕਿਹਾ ਕਿ ਸ਼ਹਿਰ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਵੱਲੋਂ ਮਾਡਰਨ ਮਸ਼ੀਨਰੀ ਦੀ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਜੇਸੀਬੀ ਸਫਾਈ ਦੇ ਕੰਮਾਂ ਨੂੰ ਤੇਜ਼ ਕਰਨ ਦੇ ਨਾਲ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਬਣਾਈ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ। ਕਮਿਸ਼ਨਰ ਨੇ ਸਟਾਫ਼ ਨੂੰ ਹਦਾਇਤ ਦਿੱਤੀ ਕਿ ਮਸ਼ੀਨਰੀ ਦੀ ਸੰਭਾਲ ਸਹੀ ਢੰਗ ਨਾਲ ਕੀਤੀ ਜਾਵੇ ਤਾਂ ਜੋ ਇਸਦਾ ਲੰਮੇ ਸਮੇਂ ਤੱਕ ਪੂਰਾ ਲਾਭ ਲਿਆ ਜਾ ਸਕੇ।

ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀਆਂ ਤੇ ਕੌਂਸਲਰਾਂ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੀ ਸਫਾਈ ਪ੍ਰਣਾਲੀ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇਹ ਮਹੱਤਵਪੂਰਨ ਕਦਮ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਨਵੇਂ ਸਾਧਨਾਂ ਨਾਲ ਸ਼ਹਿਰ ਦੇ ਵਿਕਾਸ ਕਾਰਜ ਹੋਰ ਤੇਜ਼ੀ ਨਾਲ ਪੂਰੇ ਹੋਣਗੇ।

 

RELATED ARTICLES
- Advertisment -
Google search engine
Google search engine
Google search engine

Most Popular

Recent Comments