Home ਦੇਸ਼ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ...

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰਿਆਂ ਜ਼ੋਰਾਂ ’ਤੇ— CM ਦੇਣਗੇ ਰਾਸ਼ਟਰਪਤੀ ਤੇ PM ਨੂੰ ਸੱਦਾ

0

ਚੰਡੀਗੜ੍ਹ: ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਦੀ ਤਿਆਰੀ ਕਰ ਰਹੀ ਹੈ। ਇਹ ਸਮਾਰੋਹ ਧਾਰਮਿਕ ਅਤੇ ਸੱਭਿਆਚਾਰਕ ਦੋਵੇਂ ਪੱਖਾਂ ਤੋਂ ਇਤਿਹਾਸਕ ਹੋਵੇਗਾ। ਸਰਕਾਰ ਵੱਲੋਂ ਇਸ ਵਿਸ਼ੇਸ਼ ਮੌਕੇ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੁੱਖ ਮਹਿਮਾਨ ਵਜੋਂ ਸੱਦਾ ਭੇਜਣ ਦੀ ਯੋਜਨਾ ਬਣਾਈ ਗਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਦਿੱਲੀ ਜਾ ਕੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਨਿੱਜੀ ਤੌਰ ‘ਤੇ ਸੱਦਾ ਦੇਣਗੇ। ਇਸ ਤੋਂ ਇਲਾਵਾ, ਦੇਸ਼ ਦੇ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।

ਇਸ ਮਕਸਦ ਲਈ ਰਾਜ ਸਰਕਾਰ ਨੇ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਨਿਰਧਾਰਤ ਕਰ ਦਿੱਤੀਆਂ ਹਨ, ਜੋ ਵੱਖ-ਵੱਖ ਰਾਜਾਂ ਵਿੱਚ ਜਾ ਕੇ ਸੱਦੇ ਪਹੁੰਚਾਉਣਗੇ।

  • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲਚੰਦ ਕਟਾਰੂਚੱਕ — ਬੰਗਾਲ, ਅਸਾਮ ਅਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਜਾਣਗੇ।
  • ਅਮਨ ਅਰੋੜਾ ਅਤੇ ਤਰੁਣਪ੍ਰੀਤ ਸੌਂਧ — ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਦਾ ਦੌਰਾ ਕਰਨਗੇ।
  • ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ — ਛੱਤੀਸਗੜ੍ਹ ਅਤੇ ਝਾਰਖੰਡ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਜਾਣਗੇ।
  • ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਕੁਮਾਰ ਗੋਇਲ — ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ ਦਾ ਦੌਰਾ ਕਰਨਗੇ।
  • ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਸਲਾਹਕਾਰ ਦੀਪਕ ਬਾਲੀ — ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਜਾਣਗੇ।

ਸਰਕਾਰ ਨੇ ਦੱਸਿਆ ਹੈ ਕਿ ਪੂਰੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ, ਅਤੇ ਇਸ ਸਮਾਰੋਹ ਨੂੰ ਵਿਸ਼ਵ ਪੱਧਰ ‘ਤੇ ਪੰਜਾਬ ਦੀ ਆਤਮਕ ਤੇ ਸੱਭਿਆਚਾਰਕ ਵਿਰਾਸਤ ਨੂੰ ਉਜਾਗਰ ਕਰਨ ਵਾਲੇ ਮਹਾਨ ਸਮਾਗਮ ਵਜੋਂ ਮਨਾਇਆ ਜਾਵੇਗਾ।

Exit mobile version