Homeਪਟਿਆਲਾ ਅਪਡੇਟਪਟਿਆਲਾ ਵਿੱਚ 17 ਅਕਤੂਬਰ ਨੂੰ ਪੇਅਟੀਐਮ ਵੱਲੋਂ ਰੋਜ਼ਗਾਰ ਪਲੇਸਮੈਂਟ ਕੈਂਪ, ਮਰਦ ਉਮੀਦਵਾਰਾਂ...

ਪਟਿਆਲਾ ਵਿੱਚ 17 ਅਕਤੂਬਰ ਨੂੰ ਪੇਅਟੀਐਮ ਵੱਲੋਂ ਰੋਜ਼ਗਾਰ ਪਲੇਸਮੈਂਟ ਕੈਂਪ, ਮਰਦ ਉਮੀਦਵਾਰਾਂ ਲਈ ਮੌਕਾ

ਪਟਿਆਲਾ, 16 ਅਕਤੂਬਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਵੱਲੋਂ 17 ਅਕਤੂਬਰ (ਸ਼ੁੱਕਰਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਪੇਅਟੀਐਮ ਕੰਪਨੀ ਦੇ ਸਹਿਯੋਗ ਨਾਲ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਫੀਲਡ ਸੇਲਜ਼ ਐਗਜ਼ੀਕਿਊਟਿਵ, ਸੀਨੀਅਰ ਫੀਲਡ ਸੇਲਜ਼ ਐਗਜ਼ੀਕਿਊਟਿਵ ਅਤੇ ਗਰੁੱਪ ਲੀਡਰ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੇਜਰ ਹਰਪ੍ਰੀਤ ਸਿੰਘ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ, ਪਟਿਆਲਾ ਨੇ ਦੱਸਿਆ ਕਿ ਪੇਅਟੀਐਮ ਵੱਲੋਂ ਇਨ੍ਹਾਂ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ। ਕੇਵਲ ਮਰਦ ਉਮੀਦਵਾਰ, ਜਿਨ੍ਹਾਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ, ਡਿਪਲੋਮਾ, ਗ੍ਰੈਜੂਏਸ਼ਨ ਜਾਂ ਪੋਸਟ ਗ੍ਰੈਜੂਏਸ਼ਨ ਹੈ, ਉਹ ਇਸ ਕੈਂਪ ਵਿੱਚ ਇੰਟਰਵਿਊ ਦੇ ਸਕਦੇ ਹਨ।

ਨੌਕਰੀ ਦੇ ਚਾਹਵਾਨ ਉਮੀਦਵਾਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਸਲ ਸਰਟੀਫਿਕੇਟਾਂ, ਫੋਟੋਕਾਪੀਆਂ ਅਤੇ ਰਜ਼ਿਊਮੇ ਸਮੇਤ 17 ਅਕਤੂਬਰ ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਬਲਾਕ-ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚਣ।

ਵਧੇਰੇ ਜਾਣਕਾਰੀ ਲਈ ਉਮੀਦਵਾਰ ਹੈਲਪਲਾਈਨ ਨੰਬਰ 98776-10877 ‘ਤੇ ਸੰਪਰਕ ਕਰ ਸਕਦੇ ਹਨ। ਵਿਭਾਗ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਸ ਪਲੇਸਮੈਂਟ ਕੈਂਪ ਲਈ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

RELATED ARTICLES
- Advertisment -
Google search engine
Google search engine
Google search engine

Most Popular

Recent Comments