Homeਪਟਿਆਲਾ ਅਪਡੇਟ40 ਕਰੋੜ ਦੇ ਵਿਕਾਸ ਕਾਰਜਾਂ ਹੇਠ ਦਸ਼ਮੇਸ਼ ਨਗਰ ਦੀ ਸੜਕ ਦਾ ਨਿਰਮਾਣ...

40 ਕਰੋੜ ਦੇ ਵਿਕਾਸ ਕਾਰਜਾਂ ਹੇਠ ਦਸ਼ਮੇਸ਼ ਨਗਰ ਦੀ ਸੜਕ ਦਾ ਨਿਰਮਾਣ ਸ਼ੁਰੂ

ਪਟਿਆਲਾ, 17 ਅਕਤੂਬਰ : ਪਟਿਆਲਾ ਸ਼ਹਿਰ ਵਿੱਚ ਚੱਲ ਰਹੇ 40 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਹੇਠ ਅੱਜ ਦਸ਼ਮੇਸ਼ ਨਗਰ ਇਲਾਕੇ ਦੀ ਸੜਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਨਾਲ ਇਲਾਕੇ ਦੇ ਨਿਵਾਸੀਆਂ ਨੂੰ ਆਵਾਜਾਈ ਵਿੱਚ ਆ ਰਹੀਆਂ ਲੰਬੇ ਸਮੇਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ ਅਤੇ ਲੋਕਾਂ ਨੂੰ ਸੁਚੱਜੀ ਸੜਕ ਸਹੂਲਤ ਪ੍ਰਾਪਤ ਹੋਵੇਗੀ।

ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਸ਼ਹਿਰ ਦੇ ਹਰੇਕ ਇਲਾਕੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਦਸ਼ਮੇਸ਼ ਨਗਰ ਦੀ ਇਹ ਸੜਕ ਬਹੁਤ ਸਮੇਂ ਤੋਂ ਖਰਾਬ ਹਾਲਤ ਵਿੱਚ ਸੀ ਅਤੇ ਮੀਂਹ ਪੈਣ ‘ਤੇ ਲੋਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਪਰੇਸ਼ਾਨੀ ਹੁੰਦੀ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਨੇ ਇਸ ਸੜਕ ਦੇ ਨਿਰਮਾਣ ਨੂੰ ਤਰਜੀਹ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਦਸ਼ਮੇਸ਼ ਨਗਰ ਦੀ ਸੜਕ ਬਣਨ ਨਾਲ ਨਾ ਸਿਰਫ਼ ਸਥਾਨਕ ਨਿਵਾਸੀਆਂ ਨੂੰ ਆਵਾਜਾਈ ਵਿੱਚ ਸੁਵਿਧਾ ਹੋਵੇਗੀ, ਸਗੋਂ ਇਲਾਕੇ ਦੀ ਸੁੰਦਰਤਾ ਵਿੱਚ ਵੀ ਸੁਧਾਰ ਆਵੇਗਾ।

ਇਲਾਕੇ ਦੇ ਵਾਸੀਆਂ ਨੇ ਨਗਰ ਨਿਗਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਉਨ੍ਹਾਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਵੱਡੀ ਸਹੂਲਤ ਮਿਲੇਗੀ। ਉਹਨਾਂ ਕਿਹਾ ਕਿ ਇਸ ਕਦਮ ਨਾਲ ਪਟਿਆਲਾ ਸ਼ਹਿਰ ਦੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਹੋਵੇਗੀ। ਇਸ ਮੌਕੇ ਐਮ ਸੀ ਜਤਿੰਦਰ ਕੌਰ ਐਸ ਕੇ ਵਾਰਡ ਨੰਬਰ 3, ਬਲਜਿੰਦਰ ਸਿੰਘ ਢਿੱਲੋ ਜਸਬੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ ਕੇ, ਪ੍ਰੇਮ ਸਿੰਘ, ਹਰਮੀਤ ਸਿੰਘ ਗੁਜਰਾਲ, ਰਾਜਵਿੰਦਰ ਸਿੰਘ ਥਿੰਦ, ਰਵਿੰਦਰ ਸਿੰਘ, ਪ੍ਰਿੰਸ, ਯਾਦਵਿੰਦਰ ਸਿੰਘ, ਰਾਜਪਾਲ ਸਿੰਘ ਚੰਨੀ, ਜਸਵੀਰ ਸਿੰਘ ਜੱਸੀ ਮੌਜੂਦ ਰਹੇ।

RELATED ARTICLES
- Advertisment -
Google search engine
Google search engine
Google search engine

Most Popular

Recent Comments