Homeਪਟਿਆਲਾ ਅਪਡੇਟਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਹਲਕਾ ਸਨੌਰ ਦੀਆਂ ਕਈ ਸੜਕਾਂ ਦਾ ਰਸਮੀ...

ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਹਲਕਾ ਸਨੌਰ ਦੀਆਂ ਕਈ ਸੜਕਾਂ ਦਾ ਰਸਮੀ ਉਦਘਾਟਨ, 469 ਲੱਖ ਦੀ ਲਾਗਤ ਨਾਲ ਵਿਕਾਸ ਨੂੰ ਨਵੀਂ ਰਫ਼ਤਾਰ

ਦੇਵੀਗੜ੍ਹ, 18 ਅਕਤੂਬਰ (ਛਤਰਪਾਲ ਸਿੰਘ): ਹਲਕਾ ਸਨੌਰ ਦੇ ਵਿਕਾਸ ਕਾਰਜਾਂ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਉਂਦੇ ਹੋਏ ਚੇਅਰਮੈਨ ਅਤੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅੱਜ ਕਈ ਪਿੰਡਾਂ ਦੀਆਂ ਨਵੀਆਂ ਅਤੇ ਨਵਿਆਉਣ ਵਾਲੀਆਂ ਸੜਕਾਂ ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ।

ਉਦਘਾਟਨ ਸਮਾਗਮ ਦੌਰਾਨ ਚੇਅਰਮੈਨ ਹਡਾਣਾ ਨੇ ਦੱਸਿਆ ਕਿ ਪਿਹੋਵਾ ਰੋਡ ਤੋਂ ਸਵਾਈ ਸਿੰਘ ਸੀ ਉਹਟ, ਬੰਛਦੀ ਰਹਤ ਜਾਗੀਰ, ਘੜਾਮ ਰੋਡ ਤੋਂ ਮਹਿਮੂਦਪੁਰ ਰੁੜਕੀ, ਦੁੱਧਨ ਸਾਧਾਂ ਤੋਂ ਮਿਹਣ ਅਤੇ ਕਿਸ਼ਨਪੁਰਾ ਤੋਂ ਜਲਾਲਾਬਾਦ ਤੱਕ ਦੀਆਂ ਸੜਕਾਂ ਦਾ ਨਵੀਨੀਕਰਨ ਅਤੇ ਆਧੁਨਿਕ ਮਿਆਰਾਂ ਅਨੁਸਾਰ ਨਵਿਆਉਣ ਕੀਤਾ ਗਿਆ ਹੈ।

ਇਨ੍ਹਾਂ ਸੜਕਾਂ ਦੀ ਕੁੱਲ ਲੰਬਾਈ 16.07 ਕਿਲੋਮੀਟਰ ਹੈ, ਜਦਕਿ ਉਨ੍ਹਾਂ ’ਤੇ 469.27 ਲੱਖ ਰੁਪਏ ਦੀ ਲਾਗਤ ਆਈ ਹੈ।

ਚੇਅਰਮੈਨ ਹਡਾਣਾ ਨੇ ਕਿਹਾ ਕਿ ਇਹ ਸੜਕਾਂ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਦੀਆਂ ਹੋਈਆਂ ਕਿਸਾਨਾਂ, ਵਿਦਿਆਰਥੀਆਂ ਅਤੇ ਮਜ਼ਦੂਰਾਂ ਲਈ ਆਵਾਜਾਈ ਨੂੰ ਹੋਰ ਆਸਾਨ ਬਣਾਉਣਗੀਆਂ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਆਵਾਜਾਈ ਸੁਵਿਧਾਵਾਂ ਦਾ ਮਜ਼ਬੂਤ ਹੋਣਾ ਮੌਜੂਦਾ ਸਰਕਾਰ ਦੀ ਮੁੱਖ ਪ੍ਰਾਥਮਿਕਤਾ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਪਿੰਡਾਂ ਦੀਆਂ ਸੜਕਾਂ ਨੂੰ ਵੀ ਆਧੁਨਿਕ ਮਿਆਰਾਂ ਅਨੁਸਾਰ ਤਿਆਰ ਕੀਤਾ ਜਾਵੇਗਾ, ਤਾਂ ਜੋ ਹਲਕਾ ਸਨੌਰ ਵਿਕਾਸ ਦੇ ਰਾਹ ’ਤੇ ਅੱਗੇ ਵਧੇ।

ਇਸ ਮੌਕੇ ਸਥਾਨਕ ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਚੇਅਰਮੈਨ ਰਣਜੋਧ ਸਿੰਘ ਹਡਾਣਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਦੀ ਵਿਕਾਸਮੁਖੀ ਸੋਚ ਦੀ ਪ੍ਰਸ਼ੰਸਾ ਕੀਤੀ ਗਈ।

RELATED ARTICLES
- Advertisment -
Google search engine
Google search engine
Google search engine

Most Popular

Recent Comments