Homeਦੇਸ਼ਸ੍ਰੀ ਅਕਾਲ ਤਖ਼ਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ...

ਸ੍ਰੀ ਅਕਾਲ ਤਖ਼ਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ

ਨਵੀਂ ਦਿੱਲੀ: ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕਥਾ ਵਿਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਨੌਂਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਦੀ ਮਹੱਤਤਾ ਉੱਤੇ ਜ਼ੋਰ ਦਿੱਤਾ।

ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਜਦੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਆਪਣੇ ਪ੍ਰਾਣਾਂ ਦੀ ਆਹੁਤੀ ਦੇ ਕੇ ਧਾਰਮਿਕ ਆਜ਼ਾਦੀ ਦੀ ਰਾਖੀ ਕੀਤੀ, ਤਾਂ ਅੱਜ ਵੀ ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਉੱਠਾਉਣੀ ਚਾਹੀਦੀ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਈ ਮਿਲ ਸਕਦੀ ਹੈ ਤਾਂ ਬੰਦੀ ਸਿੰਘਾਂ ਨੂੰ ਕਿਉਂ ਨਹੀਂ?

ਸੰਗਰਾਂਦ ਦੇ ਮੌਕੇ ਉਪਸਥਿਤ ਸੰਗਤ ਨੇ ਵੀ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਅਤੇ ਬੰਦੀ ਸਿੰਘਾਂ ਦੀ ਮੁਕਤੀ ਲਈ ਸਹਿਯੋਗ ਦਾ ਪ੍ਰਗਟਾਵਾ ਕੀਤਾ।

ਗਿਆਨੀ ਕੁਲਦੀਪ ਸਿੰਘ ਨੇ ਕਥਾ ਵਿਚ ਇਸ ਗੱਲ ਤੇ ਵੀ ਰੋਸ਼ਨੀ ਪਾਈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਿਰਫ਼ ਧਾਰਮਿਕ ਯਾਦ ਨਹੀਂ, ਬਲਕਿ ਨਿਆਂ, ਅਧਿਕਾਰ ਅਤੇ ਆਜ਼ਾਦੀ ਦੀ ਲੜਾਈ ਦੀ ਪ੍ਰੇਰਣਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments