Homeਪਟਿਆਲਾ ਅਪਡੇਟਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ — “ਦੀਵੇ ਚਾਨਣ ਹੀ ਨਹੀਂ, ਉਮੀਦ ਦਾ ਪ੍ਰਤੀਕ ਹਨ”

ਚੰਡੀਗੜ੍ਹ : ਰੌਸ਼ਨੀ ਦੇ ਪਵਿੱਤਰ ਤਿਉਹਾਰ ਦੀਵਾਲੀ ਦੇ ਮੌਕੇ ‘ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਖ-ਚੈਨ ਦੀ ਕਾਮਨਾ ਕੀਤੀ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਦੀਵਾਲੀ ਸਿਰਫ਼ ਚਾਨਣ ਦਾ ਨਹੀਂ, ਸਗੋਂ ਏਕਤਾ, ਪਿਆਰ ਅਤੇ ਆਸ ਦਾ ਤਿਉਹਾਰ ਹੈ।

ਉਨ੍ਹਾਂ ਨੇ ਕਿਹਾ, ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਇਹ ਤਿਉਹਾਰ ਹਰ ਕਿਸੇ ਦੇ ਜੀਵਨ ਵਿੱਚ ਤਰੱਕੀ, ਖੁਸ਼ਹਾਲੀ ਅਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ। ਆਓ ਮਿਲਜੁਲ ਕੇ ਖੁਸ਼ੀਆਂ ਮਨਾਈਏ, ਘਰਾਂ ਵਿੱਚ ਦੀਵੇ ਜਗਾਈਏ ਅਤੇ ਉਹਨਾਂ ਪਰਿਵਾਰਾਂ ਲਈ ਵੀ ਅਰਦਾਸ ਕਰੀਏ ਜੋ ਹੜਾਂ ਦੌਰਾਨ ਦੁੱਖ ਸਹਿ ਰਹੇ ਹਨ — ਪਰਮਾਤਮਾ ਉਨ੍ਹਾਂ ਨੂੰ ਚੜ੍ਹਦੀਕਲਾ ਬਖ਼ਸ਼ੇ।”

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦਾ ਤਿਉਹਾਰ ਸਾਦਗੀ ਅਤੇ ਸਿਹਤਮੰਦ ਢੰਗ ਨਾਲ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਰਹਿਤ ਅਤੇ ਸ਼ਾਂਤੀਪੂਰਨ ਦੀਵਾਲੀ ਹੀ ਅਸਲੀ ਚਾਨਣ ਦਾ ਪ੍ਰਤੀਕ ਹੈ।

ਉਨ੍ਹਾਂ ਨੇ ਆਪਣੇ ਪਰਿਵਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਸਾਰੇ ਪੰਜਾਬੀਆਂ ਨੂੰ ਦੀਵਾਲੀ ਦੀਆਂ ਬੇਅੰਤ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਾਨੂੰ ਇਕ ਦੂਜੇ ਦੇ ਦਰਦ ਨੂੰ ਸਮਝਣ ਅਤੇ ਸਾਂਝਾ ਖੁਸ਼ੀ ਮਨਾਉਣ ਦਾ ਸੰਦੇਸ਼ ਦਿੰਦਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments