Homeਪੰਜਾਬਅੰਮ੍ਰਿਤਸਰ ’ਚ ਵੱਡੀ ਸਫਲਤਾ: ਦੋ ਅੱਤਵਾਦੀ ਗ੍ਰਿਫ਼ਤਾਰ, ਆਰ.ਪੀ.ਜੀ. ਬਰਾਮਦ — ਪੰਜਾਬ ਪੁਲਿਸ...

ਅੰਮ੍ਰਿਤਸਰ ’ਚ ਵੱਡੀ ਸਫਲਤਾ: ਦੋ ਅੱਤਵਾਦੀ ਗ੍ਰਿਫ਼ਤਾਰ, ਆਰ.ਪੀ.ਜੀ. ਬਰਾਮਦ — ਪੰਜਾਬ ਪੁਲਿਸ ਨੇ ਆਈ.ਐਸ.ਆਈ. ਦੀ ਸਾਜ਼ਿਸ਼ ਨਾਕਾਮ ਕੀਤੀ

ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਖੁਫੀਆ ਇਨਪੁਟਾਂ ਦੇ ਆਧਾਰ ‘ਤੇ ਕੀਤੀ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਅੱਤਵਾਦੀ ਕਾਰਕੁਨਾਂ — ਮਹਿਕਦੀਪ ਸਿੰਘ ਉਰਫ਼ ਮਹਿਕ ਅਤੇ ਆਦਿੱਤਿਆ ਉਰਫ਼ ਅਧੀ — ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਇੱਕ ਰਾਕੇਟ-ਪ੍ਰੋਪੇਲਡ ਗ੍ਰਨੇਡ (ਆਰ.ਪੀ.ਜੀ.) ਬਰਾਮਦ ਕੀਤਾ ਹੈ।

ਡੀ.ਜੀ.ਪੀ. ਨੇ ਕਿਹਾ ਕਿ ਪ੍ਰਾਰੰਭਿਕ ਜਾਂਚ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਸੰਪਰਕ ਪਾਕਿਸਤਾਨੀ ਆਈ.ਐਸ.ਆਈ. ਏਜੰਟਾਂ ਨਾਲ ਸਨ ਅਤੇ ਉਹਨਾਂ ਨੂੰ ਹਥਿਆਰਾਂ ਦੀ ਸਪਲਾਈ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਹਰਪ੍ਰੀਤ ਸਿੰਘ ਉਰਫ਼ ਵਿੱਕੀ ਰਾਹੀਂ ਪ੍ਰਾਪਤ ਹੋਈ ਸੀ। ਪੁਲਿਸ ਦੇ ਮੁਤਾਬਕ, ਆਰ.ਪੀ.ਜੀ. ਦੀ ਵਰਤੋਂ ਕਿਸੇ ਖਾਸ ਨਿਸ਼ਾਨੇ ‘ਤੇ ਹਮਲਾ ਕਰਨ ਲਈ ਕੀਤੀ ਜਾਣੀ ਸੀ।

ਘਰਿੰਡਾ ਪੁਲਿਸ ਸਟੇਸ਼ਨ ਵਿੱਚ ਇਸ ਸਬੰਧੀ ਐਫ.ਆਈ.ਆਰ. ਦਰਜ ਕੀਤੀ ਗਈ ਹੈ ਅਤੇ ਜਾਂਚ ਏਜੰਸੀਆਂ ਹੁਣ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਵਿੱਚ ਜੁਟੀਆਂ ਹਨ।

ਡੀ.ਜੀ.ਪੀ. ਗੌਰਵ ਯਾਦਵ ਨੇ ਸਪਸ਼ਟ ਕੀਤਾ ਕਿ ਪੰਜਾਬ ਪੁਲਿਸ ਦਾ ਮਿਸ਼ਨ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਅਤੇ ਸੁਰੱਖਿਆ ਬਣਾਈ ਰੱਖਣਾ ਹੈ ਅਤੇ ਉਹ ਪਾਕਿਸਤਾਨੀ ਆਈ.ਐਸ.ਆਈ. ਦੁਆਰਾ ਸਪਾਂਸਰ ਕੀਤੇ ਅੰਤਰਰਾਸ਼ਟਰੀ ਅੱਤਵਾਦੀ ਨੈੱਟਵਰਕਾਂ ਅਤੇ ਸੰਗਠਿਤ ਅਪਰਾਧ ਨੂੰ ਪੂਰੀ ਤਰ੍ਹਾਂ ਮੁਕਾਉਣ ਲਈ ਵਚਨਬੱਧ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments