ਮਲੇਰਕੋਟਲਾ : ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਦੇ ਪੁੱਤਰ ਆਕਿਲ ਅਖਤਰ ਦੀ ਅਚਾਨਕ ਮੌਤ ਤੋਂ ਬਾਅਦ ਪੰਚਕੂਲਾ ਪੁਲਿਸ ਨੇ ਪਰਿਵਾਰ ਖਿਲਾਫ ਇਕ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤਾ ਹੈ।
ਮੁਹੰਮਦ ਮੁਸਤਫਾ ਨੇ ਕਿਹਾ ਕਿ ਪੁਲਿਸ ਨੇ ਆਪਣੀ ਡਿਊਟੀ ਅਨੁਸਾਰ ਐਫ.ਆਈ.ਆਰ. ਦਰਜ ਕੀਤੀ ਹੈ, ਪਰ ਇਸ ਦਾ ਮਤਲਬ ਦੋਸ਼ ਸਾਬਤ ਹੋਣਾ ਨਹੀਂ। ਉਹਨਾਂ ਦਾਅਵਾ ਕੀਤਾ ਕਿ ਜਲਦੀ ਹੀ ਸੱਚਾਈ ਸਾਹਮਣੇ ਆਵੇਗੀ ਅਤੇ “ਦੁੱਧ ਦਾ ਦੁੱਧ, ਪਾਣੀ ਦਾ ਪਾਣੀ” ਹੋ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਬਰਾਉਣ ਦੀ ਲੋੜ ਨਹੀਂ, ਕਾਨੂੰਨ ਆਪਣਾ ਕੰਮ ਇਨਸਾਫ਼ ਨਾਲ ਕਰੇਗਾ ਅਤੇ ਝੂਠੇ ਦੋਸ਼ ਲਗਾਉਣ ਵਾਲਿਆਂ ਨੂੰ ਵੀ ਸੱਚ ਦਾ ਸਾਹਮਣਾ ਕਰਨਾ ਪਵੇਗਾ।









