Homeਪੰਜਾਬਲੁਧਿਆਣਾ ਦੀ ਟੈਕਸਟਾਈਲ ਫੈਕਟਰੀ ਵਿੱਚ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਡੇਢ ਘੰਟੇ...

ਲੁਧਿਆਣਾ ਦੀ ਟੈਕਸਟਾਈਲ ਫੈਕਟਰੀ ਵਿੱਚ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਡੇਢ ਘੰਟੇ ਵਿੱਚ ਕੀਤਾ ਕਾਬੂ

ਲੁਧਿਆਣਾ – ਸ਼ਹਿਰ ਦੇ ਸਲੇਮ ਟਾਬਰੀ ਦੇ ਜਨਕਪੁਰੀ ਇਲਾਕੇ ਵਿੱਚ ਸਥਿਤ ਇੱਕ ਟੈਕਸਟਾਈਲ ਫੈਕਟਰੀ ਵਿੱਚ ਬੀਤੀ ਰਾਤ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਹ ਹਾਦਸਾ ਜਲੰਧਰ ਬਾਈਪਾਸ ਦੇ ਨੇੜੇ ਰਾਤ ਕਰੀਬ 9 ਵਜੇ ਵਾਪਰਿਆ।

ਇਲਾਕਾ ਨਿਵਾਸੀਆਂ ਨੇ ਜਦੋਂ ਫੈਕਟਰੀ ਵਿੱਚੋਂ ਉੱਠਦਾ ਧੂੰਆ ਤੇ ਅੱਗ ਦੇ ਸ਼ੋਲੇ ਵੇਖੇ ਤਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਸੇਫਟੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਲਗਭਗ ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ।

ਜਾਂਚ ਅਧਿਕਾਰੀ ਹਰਦੇਵ ਸਿੰਘ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਚਾਰ ਪਾਣੀ ਦੀਆਂ ਟੈਂਕੀਆਂ ਦੀ ਵਰਤੋਂ ਕੀਤੀ ਗਈ। ਫਾਇਰਮੈਨਾਂ ਨੇ ਰਾਤ ਭਰ ਮਿਹਨਤ ਕਰਕੇ ਇਹ ਯਕੀਨੀ ਬਣਾਇਆ ਕਿ ਅੱਗ ਨੇ ਆਲੇ ਦੁਆਲੇ ਦੀਆਂ ਇਮਾਰਤਾਂ ਨੂੰ ਆਪਣੀ ਚਪੇਟ ਵਿੱਚ ਨਾ ਲਿਆ।

ਫਿਲਹਾਲ ਅੱਗ ਲੱਗਣ ਦਾ ਸਹੀ ਕਾਰਨ ਸਾਹਮਣੇ ਨਹੀਂ ਆਇਆ, ਪਰ ਪ੍ਰਾਰੰਭਿਕ ਅਨੁਮਾਨ ਹੈ ਕਿ ਇਹ ਹਾਦਸਾ ਸ਼ਾਰਟ ਸਰਕਿਟ ਕਾਰਨ ਵਾਪਰਿਆ ਹੋ ਸਕਦਾ ਹੈ। ਖੁਸ਼ਕਿਸਮਤੀ ਨਾਲ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਹਾਲਾਂਕਿ ਫੈਕਟਰੀ ਦੇ ਸਮਾਨ ਨੂੰ ਕਾਫੀ ਹੱਦ ਤੱਕ ਨੁਕਸਾਨ ਪਹੁੰਚਿਆ ਹੈ।

ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਅੱਗ ਦੇ ਕਾਰਣਾਂ ਦੀ ਪੂਰੀ ਤਹਿਕੀਕਾਤ ਕੀਤੀ ਜਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments