Homeਪੰਜਾਬਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਕ ਫੇਰਬਦਲ: ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਡਿਪਟੀ...

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਕ ਫੇਰਬਦਲ: ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਬਦਲੇ

ਸਾਕਸ਼ੀ ਸਾਹਨੀ ਹੁਣ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦੇ ਮੁੱਖ ਪ੍ਰਸ਼ਾਸਕ ਨਿਯੁਕਤ


ਚੰਡੀਗੜ੍ਹ – ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਪ੍ਰਸ਼ਾਸਨਿਕ ਸਤਰ ‘ਤੇ ਇੱਕ ਮਹੱਤਵਪੂਰਨ ਫੈਸਲਾ ਲੈਂਦਿਆਂ ਛੇ IAS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਦੇ ਡਿਪਟੀ ਕਮਿਸ਼ਨਰਾਂ ਦੀ ਬਦਲੀ ਵੀ ਕੀਤੀ ਗਈ ਹੈ।

ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਹੁਣ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਾ ਮੁੱਖ ਪ੍ਰਸ਼ਾਸਕ ਨਿਯੁਕਤ ਕੀਤਾ ਗਿਆ ਹੈ।

  ਉਨ੍ਹਾਂ ਦੀ ਜਗ੍ਹਾ ਦਲਵਿੰਦਰਜੀਤ ਸਿੰਘ ਅੰਮ੍ਰਿਤਸਰ ਦੇ ਨਵੇਂ ਡਿਪਟੀ ਕਮਿਸ਼ਨਰ ਹੋਣਗੇ।

ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀ ਪ੍ਰਸ਼ਾਸਨਕ ਜ਼ਿੰਮੇਵਾਰੀ ਬਦਲੀ ਗਈ ਹੈ। ਉੱਥੇ ਹੁਣ IAS ਅਧਿਕਾਰੀ ਪੱਲਵੀ ਨੂੰ ਨਵਾਂ ਡਿਪਟੀ ਕਮਿਸ਼ਨਰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੂੰ ਨਗਰ ਨਿਗਮ ਪਠਾਨਕੋਟ ਦੇ ਕਮਿਸ਼ਨਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਦੂਜੇ ਪਾਸੇ, ਪਠਾਨਕੋਟ ਦੇ ਮੌਜੂਦਾ ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ ਨੂੰ ਗੁਰਦਾਸਪੁਰ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਇਸ ਤਰ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਡੀਸੀਜ਼ ਵਿੱਚ ਆਪਸੀ ਤਬਾਦਲਾ ਹੋ ਗਿਆ ਹੈ।

ਇਸ ਤੋਂ ਇਲਾਵਾ, ਵਿਸ਼ੇਸ਼ ਸਾਰੰਗਲ ਅਤੇ ਹਰਪ੍ਰੀਤ ਸਿੰਘ ਦੇ ਵਿਭਾਗਾਂ ਵਿੱਚ ਵੀ ਤਬਦੀਲੀਆਂ ਕੀਤੀਆਂ ਗਈਆਂ ਹਨ। ਸਰਕਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਇਹ ਸਾਰੇ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਪ੍ਰਸ਼ਾਸਨਕ ਵਰਗਾਂ ਦੇ ਅਨੁਸਾਰ, ਇਹ ਫੇਰਬਦਲ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਜ਼ਿਲ੍ਹਾ ਪੱਧਰ ‘ਤੇ ਪ੍ਰਬੰਧਕੀ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments