Homeਪਟਿਆਲਾ ਅਪਡੇਟਚੇਅਰਮੈਨ  ਹਡਾਣਾ ਨੇ ਵੱਖ ਵੱਖ ਪਿੰਡਾਂ ਦੀਆ ਸੜਕਾਂ ਦੇ ਨਵਿਆਉਣ ਦਾ ਕੀਤਾ...

ਚੇਅਰਮੈਨ  ਹਡਾਣਾ ਨੇ ਵੱਖ ਵੱਖ ਪਿੰਡਾਂ ਦੀਆ ਸੜਕਾਂ ਦੇ ਨਵਿਆਉਣ ਦਾ ਕੀਤਾ ਉਦਘਾਟਨ

2 ਕਰੋੜ ਤੋਂ ਵੱਧ ਰਕਮ ਨਾਲ ਬਣਨ ਵਾਲੀਆਂ ਸੜਕਾਂ ਪਿੰਡਾਂ ਦੀ ਨੌਹਾਰ ਬਦਲਣਗੀਆਂ – ਰਣਜੋਧ ਹਡਾਣਾ


ਪਟਿਆਲਾ/ਬਹਾਦਰਗੜ੍ਹ 23 ਅਕਤੂਬਰ :  ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਹਲਕਾ ਸਨੌਰ  ਇੰਚਾਰਜ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਵੱਲੋਂ ਅੱਜ ਪਿੰਡਾਂ ਧਰੇੜੀ ਜੱਟਾ, ਚਮਾਰਹੇੜੀ, ਦੌਣ ਕਲਾਂ ਅਤੇ ਸ਼ੰਕਰਪੁਰ ਨੂੰ ਜੋੜਨ ਵਾਲੀਆਂ ਮੁੱਖ ਸੜਕਾਂ ਦੇ ਨਵਿਆਉਣ ਦੇ ਕੰਮ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਸਨੌਰ ਦੇ ਸਾਰੇ ਬਲਾਕ ਪ੍ਰਧਾਨ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।

ਚੇਅਰਮੈਨ ਹਡਾਣਾ ਨੇ ਦੱਸਿਆ ਕਿ ਚਾਰ ਪਿੰਡਾਂ ਦੀਆ 7.02 ਕਿਲੋਮੀਟਰ  ਦੇ ਕਰੀਬ ਅਤੇ 2 ਕਰੋੜ ਤੋਂ ਵੱਧ ਰਕਮ ਨਾਲ ਬਣਨ ਵਾਲੀਆਂ ਇਹ ਸੜਕਾਂ ਪਿੰਡਾਂ ਦੀ ਨੌਹਾਰ ਬਦਲਣ ਵਿੱਚ ਮੋਹਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਇਨ੍ਹਾਂ ਪਿੰਡਾਂ ਦੇ ਲੋਕਾਂ ਦੀ ਮੰਗ ਮੁਤਾਬਿਕ ਸੜਕਾਂ ਦੀ ਹਾਲਤ ਬਹੁਤ ਖ਼ਰਾਬ ਹੋ ਚੁੱਕੀ ਸੀ, ਜਿਸ ਕਾਰਨ ਆਵਾਜਾਈ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਚੇਅਰਮੈਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਸੜਕਾਂ ਦੀ ਗੁਣਵੱਤਾ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਕੰਮ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੀਆਂ ਸੜਕਾਂ ਬਣਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਇਨ੍ਹਾਂ ਖੇਤਰਾਂ ਦੇ ਵਪਾਰ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਹੁਲਾਰਾ ਮਿਲੇਗਾ। ਪਿੰਡਾਂ ਦੇ ਨੁਮਾਇੰਦਿਆਂ ਨੇ ਸਰਕਾਰ ਅਤੇ ਚੇਅਰਮੈਨ ਦਾ ਧੰਨਵਾਦ ਕੀਤਾ ਅਤੇ ਇਸ ਕਦਮ ਨੂੰ ਇਲਾਕੇ ਦੀ ਖੁਸ਼ਹਾਲੀ ਲਈ ਇੱਕ ਅਹਿਮ ਪਹਿਲ ਦੱਸਿਆ।

RELATED ARTICLES
- Advertisment -
Google search engine
Google search engine
Google search engine

Most Popular

Recent Comments