
ਪਟਿਆਲਾ, 24 ਅਕਤੂਬਰ : ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਸਿਓਣਾ ਵਿੱਚ ਵਿਸ਼ਵਕਰਮਾ ਦਿਵਸ ਦੇ ਮੌਕੇ ‘ਤੇ ਸਥਾਨਕ ਵਿਸ਼ਵਕਰਮਾ ਮੰਦਿਰ ਵਿਖੇ ਭਗਤਾਂ ਵੱਲੋਂ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਯੂਥ ਕਾਂਗਰਸ ਆਗੂ ਮੋਹਿਤ ਮਹਿੰਦਰਾ ਨੇ ਭਗਵਾਨ ਵਿਸ਼ਵਕਰਮਾ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਖੁਸ਼ਹਾਲੀ, ਤਰੱਕੀ ਤੇ ਚੰਗੀ ਸਿਹਤ ਦੀ ਅਰਦਾਸ ਕੀਤੀ।
ਮੰਦਿਰ ਪਰਿਸਰ ਵਿੱਚ ਭਗਤਾਂ ਵੱਲੋਂ ਕੀਰਤਨ ਤੇ ਭੰਡਾਰੇ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਭਾਗ ਲਿਆ। ਸਮਾਗਮ ਦੌਰਾਨ ਮੋਹਿਤ ਮਹਿੰਦਰਾ ਨੇ ਵਿਸ਼ਵਕਰਮਾ ਜੀ ਦੇ ਉਪਦੇਸ਼ਾਂ ਅਤੇ ਕਿਰਤ-ਪਰਮੁੱਖ ਜੀਵਨ ਸ਼ੈਲੀ ਨੂੰ ਅਪਣਾਉਣ ਦੀ ਅਪੀਲ ਕੀਤੀ।







