Home ਪੰਜਾਬ ਸੀ.ਬੀ.ਆਈ. ਵੱਲੋਂ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਬੇਨਾਮੀ ਜਾਇਦਾਦਾਂ ਦੀ ਜਾਂਚ...

ਸੀ.ਬੀ.ਆਈ. ਵੱਲੋਂ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਬੇਨਾਮੀ ਜਾਇਦਾਦਾਂ ਦੀ ਜਾਂਚ ਸ਼ੁਰੂ

0

ਚੰਡੀਗੜ੍ਹ (ਛਤਰਪਾਲ ਸਿੰਘ) : ਰਿਸ਼ਵਤਖੋਰੀ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀਆਂ ਬੇਨਾਮੀ ਜਾਇਦਾਦਾਂ ਦੀ ਜਾਂਚ ਸੀ.ਬੀ.ਆਈ. ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ। ਏਜੰਸੀ ਹੁਣ ਉਨ੍ਹਾਂ ਦੇ ਘਰ ਅਤੇ ਲਾਕਰਾਂ ਤੋਂ ਮਿਲੇ ਦਸਤਾਵੇਜ਼ਾਂ ਦੀ ਛਾਣਬੀਣ ਕਰ ਰਹੀ ਹੈ।

ਜਾਣਕਾਰੀ ਮੁਤਾਬਕ, ਭੁੱਲਰ ਦੇ ਨਾਂ ’ਤੇ ਦਰਜ ਨਾ ਹੋਈਆਂ ਜਾਇਦਾਦਾਂ ਦੇ ਦਸਤਾਵੇਜ਼ਾਂ ’ਚ ਹੋਰ ਲੋਕਾਂ ਦੇ ਨਾਂ ਮਿਲੇ ਹਨ, ਜਿਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਜਾ ਸਕਦਾ ਹੈ। ਸੀ.ਬੀ.ਆਈ. ਨੇ ਚੰਡੀਗੜ੍ਹ ਅਤੇ ਮਾਛੀਵਾੜਾ ਸਥਿਤ ਉਨ੍ਹਾਂ ਦੀਆਂ ਜਾਇਦਾਦਾਂ ਦੀ ਤਲਾਸ਼ੀ ਕੀਤੀ ਹੈ, ਪਰ ਕਈ ਥਾਵਾਂ ਤੋਂ ਸੀ.ਸੀ.ਟੀ.ਵੀ. ਰਿਕਾਰਡ ਗਾਇਬ ਮਿਲੇ ਹਨ।

ਸੂਤਰਾਂ ਅਨੁਸਾਰ, ਉਨ੍ਹਾਂ ਦੀਆਂ ਹੋਰ ਜਾਇਦਾਦਾਂ ਜਲੰਧਰ ਅਤੇ ਪਟਿਆਲਾ ਵਿਚ ਵੀ ਹਨ, ਜਿਨ੍ਹਾਂ ਦੀ ਜਾਂਚ ਅਗਲੇ ਦਿਨਾਂ ਵਿਚ ਕੀਤੀ ਜਾਵੇਗੀ।

Exit mobile version