Homeਪੰਜਾਬਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਮਹੀਨਾ...

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੀ ਮਹੀਨਾ ਭਰ ਸਮਾਰੋਹੀ ਸ਼ੁਰੂਆਤ ਅੱਜ ਦਿੱਲੀ ਤੋਂ

ਨਵੀਂ ਦਿੱਲੀ, (ਛਤਰਪਾਲ ਸਿੰਘ) : ਹਿੰਦ ਦੀ ਚਾਦਰ, ਸਰਬੰਸ ਦਾਨੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹੀਨਾ ਭਰ ਚੱਲਣ ਵਾਲੇ ਸਮਾਗਮਾਂ ਦੀ ਰਸਮੀ ਸ਼ੁਰੂਆਤ ਅੱਜ (25 ਅਕਤੂਬਰ) ਤੋਂ ਕੌਮੀ ਰਾਜਧਾਨੀ ਦਿੱਲੀ ਤੋਂ ਹੋ ਰਹੀ ਹੈ। ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਗੁਰੂ ਮਰਿਆਦਾ, ਸ਼ਰਧਾ ਅਤੇ ਸਤਿਕਾਰ ਨਾਲ ਆਯੋਜਿਤ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਸ. ਭਗਵੰਤ ਮਾਨ ਸਵੇਰੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਦੇ ਨਾਲ ਲਾਸਾਨੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਅਸਥਾਨਾਂ ’ਤੇ ਸ਼ਰਧਾਂਜਲੀ ਭੇਟ ਕਰਨਗੇ। ਉਨ੍ਹਾਂ ਦੇ ਨਾਲ ਪੰਜਾਬ ਕੈਬਨਿਟ ਦੇ ਹੋਰ ਮੰਤਰੀ ਵੀ ਸ਼ਾਮਲ ਹੋਣਗੇ।

ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਸਵੇਰੇ 11:30 ਵਜੇ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਪਹੁੰਚਣਗੇ। ਇਸ ਮੌਕੇ ਉਨ੍ਹਾਂ ਵੱਲੋਂ ਰੁਮਾਲਾ ਸਾਹਿਬ ਭੇਟ ਕੀਤਾ ਜਾਵੇਗਾ ਅਤੇ “ਸਰਬੱਤ ਦੇ ਭਲੇ” ਲਈ ਹੋਣ ਵਾਲੀ ਅਰਦਾਸ ਵਿੱਚ ਹਿੱਸਾ ਲਿਆ ਜਾਵੇਗਾ। ਇਸ ਤੋਂ ਬਾਅਦ ਉਹ ਸ਼ਹੀਦੀ ਅਸਥਾਨਾਂ ’ਤੇ ਸ਼ਰਧਾ ਦੇ ਫੁੱਲ ਭੇਟ ਕਰਨਗੇ।

ਸਮਾਗਮਾਂ ਦੀ ਰਸਮੀ ਸ਼ੁਰੂਆਤ ਸ਼ਾਮ 6 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਨਾਲ ਹੋਵੇਗੀ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਇਹ ਸ਼ਹੀਦੀ ਸਮਾਰੋਹ 25 ਅਕਤੂਬਰ ਤੋਂ 25 ਨਵੰਬਰ ਤੱਕ ਮਨਾਏ ਜਾਣਗੇ। ਇਸ ਦੌਰਾਨ ਚਾਰ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤੇ ਜਾਣਗੇ, ਜਿਨ੍ਹਾਂ ਵਿਚੋਂ ਇੱਕ ਸ੍ਰੀਨਗਰ ਤੋਂ ਅਤੇ ਤਿੰਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਸ਼ੁਰੂ ਹੋਣਗੇ।

ਇਨ੍ਹਾਂ ਸਮਾਗਮਾਂ ਦਾ ਸਮਾਪਨ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਧਾਰਮਿਕ ਸਮਾਰੋਹਾਂ ਨਾਲ ਹੋਵੇਗਾ। ਮੁੱਖ ਮੰਤਰੀ ਨੇ ਹਦਾਇਤ ਕੀਤੀ ਹੈ ਕਿ ਸਾਰੇ ਸਮਾਰੋਹ ਗੁਰੂ ਮਰਿਆਦਾ ਅਤੇ ਸਤਿਕਾਰ ਨਾਲ ਮਨਾਏ ਜਾਣ ਤਾਂ ਜੋ ਗੁਰੂ ਸਾਹਿਬ ਦੀ ਸ਼ਹਾਦਤ ਦਾ ਸਨੇਹਾ ਪੂਰੀ ਦੁਨੀਆ ਤੱਕ ਪਹੁੰਚ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments