Homeਪੰਜਾਬਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਜਸ਼ਨਦੀਪ...

ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਜਸ਼ਨਦੀਪ ਸਿੰਘ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਿਲ

ਤਰਨਤਾਰਨ : ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਅਕਾਲੀ ਦਲ ਦੇ ਉੱਘੇ ਆਗੂ ਅਤੇ ਮੌਜੂਦਾ ਸਰਪੰਚ ਜਸ਼ਨਦੀਪ ਸਿੰਘ ਆਪਣੇ ਕਈ ਸਾਥੀਆਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਿਲ ਹੋ ਗਏ ਹਨ।

ਸ਼ਨੀਵਾਰ ਨੂੰ ਹੋਏ ਇੱਕ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਸਰਵਣ ਸਿੰਘ ਧੁੱਨ ਅਤੇ ਸੂਬਾ ਜਨਰਲ ਸਕਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਜਸ਼ਨਦੀਪ ਸਿੰਘ ਤੇ ਉਨ੍ਹਾਂ ਦੇ ਸਾਥੀ ਪੰਚ ਅਵਤਾਰ ਸਿੰਘ, ਦਵਿੰਦਰ ਸਿੰਘ, ਪਰਗਟ ਸਿੰਘ, ਦਰਸ਼ਨ ਸਿੰਘ, ਨਰਿੰਦਰ ਪਾਲ ਕੌਰ, ਬਲਜੀਤ ਕੌਰ ਅਤੇ ਕਨਵਰ ਜਗਦੀਪ ਸਿੰਘ ਲਾਡਾ ਛਿਛਰੇਵਾਲ ਦਾ ਪਾਰਟੀ ਵਿੱਚ ਰਸਮੀ ਤੌਰ ‘ਤੇ ਸਵਾਗਤ ਕੀਤਾ।

ਭੁੱਲਰ ਨੇ ਦਿੱਤਾ ਸਨਮਾਨ ਦਾ ਭਰੋਸਾ
ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਨਵੇਂ ਆਗੂਆਂ ਨੂੰ ਉਨ੍ਹਾਂ ਦਾ ਪੂਰਾ ਸਨਮਾਨ ਅਤੇ ਬਣਦਾ ਹਿੱਸਾ ਦਿੱਤਾ ਜਾਵੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਸਿਰਫ਼ “ਗੱਲਾਂ ਦੀ ਰਾਜਨੀਤੀ” ਕਰਦੀਆਂ ਹਨ, ਜਦਕਿ ਆਮ ਆਦਮੀ ਪਾਰਟੀ “ਕੰਮ ਦੀ ਰਾਜਨੀਤੀ” ਕਰਦੀ ਹੈ।

ਉਨ੍ਹਾਂ ਦੱਸਿਆ ਕਿ 600 ਯੂਨਿਟ ਬਿਜਲੀ ਮੁਫ਼ਤ ਕਰਨ ਦੀ ਗਰੰਟੀ ਕਾਰਨ ਰਾਜ ਦੇ 82% ਘਰਾਂ ਨੂੰ ਜ਼ੀਰੋ ਬਿੱਲ ਆ ਰਹੇ ਹਨ। ਨਾਲ ਹੀ 881 ਤੋਂ ਵੱਧ ਮੁਹੱਲਾ ਕਲੀਨਿਕ ਚੱਲ ਰਹੇ ਹਨ ਜਿੱਥੇ ਮੁਫ਼ਤ ਦਵਾਈਆਂ, ਟੈਸਟ ਅਤੇ ਇਲਾਜ ਦੀ ਸਹੂਲਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ 56 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ’ਤੇ ਨੌਕਰੀਆਂ ਦਿੱਤੀਆਂ ਹਨ।

ਪਾਣੀ ਸਪਲਾਈ ਪ੍ਰਣਾਲੀ ’ਚ ਸੁਧਾਰ
ਜਨਰਲ ਸਕਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਸਿਰਫ਼ 21% ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਸੀ, ਜਦਕਿ ਹੁਣ ਇਹ ਅੰਕੜਾ 65% ਤੋਂ ਵੱਧ ਹੋ ਗਿਆ ਹੈ। ਇਸ ਦੇ ਨਤੀਜੇ ਵਜੋਂ ਧਰਤੀ ਹੇਠਲਾ ਪਾਣੀ ਪੱਧਰ 15 ਤੋਂ 20 ਫੁੱਟ ਉੱਪਰ ਆਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਇੱਕ ਸਾਲ ਵਿੱਚ ਹਰ ਏਕੜ ਤੱਕ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।

ਆਮ ਆਦਮੀ ਪਾਰਟੀ ਦਾ ਸੰਦੇਸ਼
‘ਆਪ’ ਆਗੂਆਂ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਨੂੰ ਕੇਵਲ ਇਕ ਉਮੀਦਵਾਰ ਦੀ ਨਹੀਂ, ਸਗੋਂ ਆਪਣੇ ਭਵਿੱਖ ਦੀ ਚੋਣ ਸਮਝਣ। ਉਨ੍ਹਾਂ ਕਿਹਾ ਕਿ ਸੰਗਤ ਹਰਮੀਤ ਸਿੰਘ ਸੰਧੂ ਨੂੰ ਵੱਡੀ ਲੀਡ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕਰੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments