Home ਪਟਿਆਲਾ ਅਪਡੇਟ ਪਟਿਆਲਾ ਸ਼ਹਿਰ ‘ਚ ਵਿਕਾਸ ਦੀ ਲਹਿਰ: ਸ਼ੀਸ਼ ਮਹਲ ਇੰਕਲੇਵ ‘ਚ 43 ਲੱਖ...

ਪਟਿਆਲਾ ਸ਼ਹਿਰ ‘ਚ ਵਿਕਾਸ ਦੀ ਲਹਿਰ: ਸ਼ੀਸ਼ ਮਹਲ ਇੰਕਲੇਵ ‘ਚ 43 ਲੱਖ ਰੁਪਏ ਨਾਲ ਨਵੀਂ ਸੜਕ ਦਾ ਨਿਰਮਾਣ

0

ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਉਦਘਾਟਨ


ਪਟਿਆਲਾ, 27 ਅਕਤੂਬਰ (ਛਤਰਪਾਲ ਸਿੰਘ) : ਪਟਿਆਲਾ ਸ਼ਹਿਰ ਨੂੰ ਆਧੁਨਿਕ ਸੁਵਿਧਾਵਾਂ ਨਾਲ ਸਜਾਉਣ ਲਈ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਮੇਅਰ ਕੁੰਦਨ ਗੋਗੀਆ ਵੱਲੋਂ ਵਿਕਾਸ ਦੀ ਗਤੀ ਤੇਜ਼ ਕਰ ਦਿੱਤੀ ਗਈ ਹੈ। ਇਸੇ ਕੜੀ ਦੇ ਤਹਿਤ ਸ਼ੀਸ਼ ਮਹਲ ਇੰਕਲੇਵ ਵਿੱਚ 43 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਸੜਕ ਦਾ ਨਿਰਮਾਣ ਪੂਰਾ ਕੀਤਾ ਗਿਆ ਅਤੇ ਇਸਦਾ ਉਦਘਾਟਨ ਵਿਧਾਇਕ ਕੋਹਲੀ ਨੇ ਕੀਤਾ।

ਇਸ ਮੌਕੇ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਵਾਰਡ ਵਿਚ ਵਿਕਾਸ ਕਾਰਜਾਂ ਦੀ ਲਹਿਰ ਚੱਲ ਰਹੀ ਹੈ ਅਤੇ ਇਹ ਸਾਰੇ ਕੰਮ ਮੁੱਖ ਮੰਤਰੀ ਦੀ ਅਗਵਾਈ ਹੇਠ ਤੇਜ਼ੀ ਨਾਲ ਅੱਗੇ ਵੱਧ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਸਾਲਾਂ ਤੋਂ ਪਈਆਂ ਪੁਰਾਣੀਆਂ ਸੜਕਾਂ ਹੁਣ ਨਵੀਂ ਬਣਾਈਆਂ ਜਾ ਰਹੀਆਂ ਹਨ। “ਅਸੀਂ ਹਫ਼ਤੇ ਵਿੱਚ ਕਈ ਪ੍ਰੋਜੈਕਟਾਂ ਦਾ ਉਦਘਾਟਨ ਕਰ ਰਹੇ ਹਾਂ, ਜੋ ਇਸ ਗੱਲ ਦਾ ਸਬੂਤ ਹੈ ਕਿ ਵਿਕਾਸ ਕੰਮਾਂ ਵਿਚ ਕੋਈ ਕਮੀ ਨਹੀਂ ਛੱਡੀ ਜਾ ਰਹੀ,” ਉਨ੍ਹਾਂ ਕਿਹਾ।

ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਨਗਰ ਨਿਗਮ ਦੀ ਟੀਮ ਸ਼ਹਿਰ ਦੇ ਹਰ ਪ੍ਰੋਜੈਕਟ ਦੀ ਨਿਗਰਾਨੀ ਕਰ ਰਹੀ ਹੈ ਤਾਂ ਜੋ ਕੰਮ ਦੀ ਗੁਣਵੱਤਾ ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਹੋਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇ ਕਿਸੇ ਅਧਿਕਾਰੀ ਜਾਂ ਠੇਕੇਦਾਰ ਵੱਲੋਂ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਆਈ ਤਾਂ ਉਸ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।

ਗੋਗੀਆ ਨੇ ਕਿਹਾ, “ਸਾਡਾ ਉਦੇਸ਼ ਸਿਰਫ਼ ਸੜਕਾਂ ਬਣਾਉਣਾ ਨਹੀਂ, ਸਗੋਂ ਸ਼ਹਿਰ ਨੂੰ ਟਿਕਾਊ ਅਤੇ ਆਧੁਨਿਕ ਢਾਂਚੇ ਨਾਲ ਜੋੜਨਾ ਹੈ ਤਾਂ ਜੋ ਪਟਿਆਲਾ ਦੇ ਵਾਸੀਆਂ ਨੂੰ ਆਉਣ ਵਾਲੇ ਸਾਲਾਂ ਤੱਕ ਕੋਈ ਅਸੁਵਿਧਾ ਨਾ ਹੋਵੇ।”

ਕੋਹਲੀ ਅਤੇ ਗੋਗੀਆ ਨੇ ਕਿਹਾ ਕਿ ਪਟਿਆਲਾ ਦੇ ਲੋਕਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਰ ਵਾਰਡ ਵਿੱਚ ਵਿਕਾਸ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਵਿਜ਼ਨ ਅਨੁਸਾਰ, ਪਟਿਆਲਾ ਨੂੰ ਸੁੰਦਰ, ਸਾਫ਼ ਤੇ ਆਧੁਨਿਕ ਸ਼ਹਿਰ ਬਣਾਉਣ ਵੱਲ ਮਜ਼ਬੂਤ ਕਦਮ ਚੁੱਕੇ ਜਾ ਰਹੇ ਹਨ।

ਇਸ ਮੌਕੇ ਐਸ.ਈ. ਰਾਜਿੰਦਰ ਚੋਪੜਾ, ਗੁਰਪ੍ਰੀਤ ਗੁਰੀ (ਵਾਰਡ 40), ਜਯੋਤੀ (ਵਾਰਡ 39), ਐਮ.ਸੀ. ਹਰਮਨ ਸੰਧੂ (ਵਾਰਡ 50) ਸਮੇਤ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Exit mobile version