ਤਰਨ ਤਾਰਨ, 30 ਅਕਤੂਬਰ (ਚੌਧਰੀ ਛਤਰਪਾਲ ਸਿੰਘ) : ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਰੀ ਬੀਬਾ ਜੈ ਇੰਦਰ ਕੌਰ ਨੇ ਅੱਜ ਤਰਨ ਤਾਰਨ ਵਿਖੇ ਭਾਜਪਾ ਆਗੂ ਸ. ਅਮਨਦੀਪ ਸਿੰਘ ਰੌਕੀ ਨਾਲ ਉਹਨਾਂ ਦੇ ਗ੍ਰਹਿ ਵਿਖੇ ਭੇਟ ਕੀਤੀ। ਇਸ ਦੌਰਾਨ ਦੋਵਾਂ ਨੇ ਪਾਰਟੀ ਦੇ ਸੰਗਠਨਕ ਕੰਮਾਂ ਅਤੇ ਆਉਣ ਵਾਲੇ ਚੋਣ ਪ੍ਰਚਾਰ ਬਾਰੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ।

ਮੁਲਾਕਾਤ ਦੌਰਾਨ ਬੀਬਾ ਜੈ ਇੰਦਰ ਕੌਰ ਨੇ ਪਾਰਟੀ ਵਰਕਰਾਂ ਦੀ ਭੂਮਿਕਾ ਮਜ਼ਬੂਤ ਕਰਨ ਅਤੇ ਜਨਤਾ ਨਾਲ ਸਿੱਧੇ ਸੰਪਰਕ ਵਧਾਉਣ ਉੱਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਧਾਰ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ ਅਤੇ ਵਰਕਰਾਂ ਦੀ ਨਿੱਭਣ ਵਾਲੀ ਸੇਵਾ ਹੀ ਪਾਰਟੀ ਦੀ ਅਸਲੀ ਤਾਕਤ ਹੈ।
ਸ. ਅਮਨਦੀਪ ਸਿੰਘ ਰੌਕੀ ਨੇ ਵੀ ਬੀਬਾ ਜੈ ਇੰਦਰ ਕੌਰ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ ਭਾਜਪਾ ਦੇ ਪ੍ਰਚਾਰ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ।








