Homeਪਟਿਆਲਾ ਅਪਡੇਟਪੰਜਾਬ ਸਰਕਾਰ ਵੱਲੋਂ ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਨਵੀਨੀਕਰਨ ਲਈ 75 ਕਰੋੜ...

ਪੰਜਾਬ ਸਰਕਾਰ ਵੱਲੋਂ ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ

ਮਾਤਾ ਰਾਣੀ ਦੇ ਅਸੀਸ ਨਾਲ ਇੱਕ ਸਾਲ ਅੰਦਰ ਮੁਕੰਮਲ ਹੋਵੇਗਾ ਪ੍ਰੋਜੈਕਟ – ਅਰਵਿੰਦ ਕੇਜਰੀਵਾਲ

ਪੰਜਾਬ ਦੀ ਸ਼ਾਨਦਾਰ ਵਿਰਾਸਤ ਅਤੇ ਆਧਿਆਤਮਿਕ ਧਰੋਹਰ ਦੀ ਸੰਭਾਲ ਸਾਡਾ ਮੁੱਖ ਮੰਤਵ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਲੀ ਮਾਤਾ ਮੰਦਿਰ ਵਿੱਚ ਉਦਘਾਟਨ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ, ਸੁਪਰੀਮੋ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਡਾ. ਬਲਬੀਰ ਸਿੰਘ, ਅਜੀਤਪਾਲ ਸਿੰਘ ਕੋਹਲੀ

ਪਟਿਆਲਾ, 30 ਅਕਤੂਬਰ (ਰਾਜੇਸ਼ ਕੁਮਾਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ 75 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਸ਼ੁਭ ਆਰੰਭ ਕੀਤਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਲੋਕ ਭਲਾਈ ਨਾਲ ਜੁੜੇ ਪ੍ਰੋਜੈਕਟਾਂ ਨੂੰ ਤਰਜੀਹ ਦੇਵੇ। ਉਨ੍ਹਾਂ ਪਿਛਲੀਆਂ ਸਰਕਾਰਾਂ ਉੱਤੇ ਜਨਤਕ ਹਿਤਾਂ ਵਾਲੇ ਕੰਮਾਂ ਨੂੰ ਅਣਦੇਖਾ ਕਰਨ ਦੇ ਦੋਸ਼ ਲਾਏ। ਕੇਜਰੀਵਾਲ ਨੇ ਕਿਹਾ ਕਿ ਮਾਤਾ ਰਾਣੀ ਦੀ ਕਿਰਪਾ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਆਪ ਸਰਕਾਰ ਨੂੰ ਮਿਲਿਆ ਹੈ ਅਤੇ ਇਹ ਕੰਮ ਇੱਕ ਸਾਲ ਦੇ ਅੰਦਰ ਪੂਰਾ ਕਰ ਲਿਆ ਜਾਵੇਗਾ।

ਉਨ੍ਹਾਂ ਸ੍ਰੀ ਕਾਲੀ ਮਾਤਾ ਮੰਦਰ ਨੂੰ ਉੱਤਰੀ ਭਾਰਤ ਦੇ ਸਭ ਤੋਂ ਸਤਿਕਾਰਤ ਤੇ ਇਤਿਹਾਸਕ ਧਾਰਮਿਕ ਸਥਾਨਾਂ ਵਿਚੋਂ ਇੱਕ ਦੱਸਦੇ ਹੋਏ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਧਿਆਤਮਿਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਤੀਕ ਹੈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments