ਪਟਿਆਲਾ (ਸ਼ਹੀਦ—ਏ—ਆਜ਼ਮ ਬਿਓਰੋ) : ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੇ ਸਾਬਕਾ ਅਕਾਲੀ ਕੌਂਸਲਰ ਬੱਬੀਮਾਨ ਨੇ ਆਪਣੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਘਟਨਾ ਸਮੇਂ ਉਹ ਆਪਣੇ ਘਰ ਮਹਾਂਵੀਰ ਮੰਦਰ ਚੌਂਕ ਵਿਖੇ ਇਕੱਲੇ ਸਨ ਜਿੱਥੇ ਦੁਪਹਿਰ ਸਮੇਂ ਉਹਨਾਂ ਨੇ ਖੁਦ ਨੂੰ ਗੋਲੀ ਮਾਰ ਲਈ ਸੀ। ਆਤਮ ਹੱਤਿਆ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਭੇਜ ਦਿੱਤੀ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਬੱਬੀ ਮਾਨ ਅਕਾਲੀ ਦਲ ਦੀ ਸਰਕਾਰ ਦੌਰਾਨ ਕੌਂਸਲਰ ਰਹੇ ਚੁੱਕੇ ਸਨ।
