Homeਪਟਿਆਲਾ ਅਪਡੇਟ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ...

 ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ’ਤੇ ਮਨਾਇਆ ਜਾ ਰਿਹੈ : ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ

ਨਾਭਾ, 1 ਨਵੰਬਰ (ਚੌਧਰੀ ਛਤਰਪਾਲ ਸਿੰਘ) : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਨਾਭਾ ਸਬ ਡਵੀਜ਼ਨ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨਾਂ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਿੰਡ ਥੂਹੀ ਅਤੇ ਗੁਰਦੁਆਰਾ ਬਾਉਲੀ ਸਾਹਿਬ ਪਾਤਸ਼ਾਹੀ ਨੌਵੀਂ, ਰਾਮਗੜ੍ਹ ਬੌੜਾਂ ਕਲਾਂ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿਚ ਇਲਾਕੇ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।

   ਧਾਰਮਿਕ ਸਮਾਗਮ ਦੌਰਾਨ ਭਾਈ ਬਿਸ਼ਨ ਸਿੰਘ ਅਤੇ ਭਾਈ ਬਲੀ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਬਾਣੀ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਤੋਂ ਇਲਾਵਾ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਵੀ ਸੁਣਾਏ ਗਏ।
ਇਸੇ ਦੌਰਾਨ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਜੋ ਕਿ ਹਲਕੇ ਤੋਂ ਬਾਹਰ ਗਏ ਹੋਏ ਸਨ, ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350 ਵੇਂ ਦਿਹਾੜੇ ਨੂੰ ਵੱਡੇ ਪੱਧਰ ’ਤੇ ਧਾਰਮਿਕ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ। ਇਸੇ ਲੜੀ ਤਹਿਤ ਨਾਭਾ ਹਲਕੇ ਵਿੱਚ ਵੀ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬਾਨ ਪਿੰਡਾਂ ਥੂਹੀ ਤੇ ਰਾਮਗੜ੍ਹ ਬੌੜਾਂ ਤੋਂ ਇਲਾਵਾ ਪਿੰਡ ਗੁਣੀਕੇ ਤੇ ਅਗੌਲ ਵਿਖੇ ਵੀ 8 ਤੇ 9 ਨਵੰਬਰ ਨੂੰ ਧਾਰਮਿਕ ਸਮਾਗਮ ਕਰਵਾਏ ਜਾਣੇ ਹਨ। ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮਾਗਮਾਂ ਸਬੰਧੀ ਵੱਡੇ ਪੱਧਰ ’ਤੇ ਤਿਆਰੀ ਵਿੱਢੀ ਹੋਈ ਹੈ ਅਤੇ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਦੌਰਾਨ ਐਸ ਡੀ ਐਮ ਡਾ ਇਸਮਤ ਵਿਜੇ ਸਿੰਘ ਨੇ ਕਿਹਾ ਕਿ ਸਬ ਡਵੀਜ਼ਨ ਨਾਭਾ ਦੇ ਅਧੀਨ ਪਟਿਆਲਾ ਦਿਹਾਤੀ ਹਲਕੇ ਦੇ ਪਿੰਡਾਂ ਰੋਹਟਾ ਸਾਹਿਬ, ਧੰਗੇੜਾ ਤੇ ਸਿੰਬੜੋ ਵਿਖੇ ਵੀ ਅਜਿਹੇ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਨੇ ਸਮੂਹ ਸੰਗਤ ਨੂੰ 4 ਨਵੰਬਰ ਨੂੰ ਪੋਲੋ ਗਰਾਊਂਡ ਵਿਖੇ ਸ਼ਾਮ 6 ਵਜੇ ਕਰਵਾਏ ਜਾ ਰਹੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਦੇਖਣ ਲਈ ਪੁੱਜਣ ਦਾ ਸੱਦਾ ਦਿੱਤਾ। ਇਸ ਮੌਕੇ ਇਲਾਕਾ ਦੀ ਸੰਗਤ ਮੌਜੂਦ ਰਹੀ। ਬੀਡੀਪੀਓ ਬਲਜੀਤ ਕੌਰ ਢਿੱਲੋਂ ਨੇ ਦੱਸਿਆ ਕਿ ਨਾਭਾ ਬਲਾਕ ਵਿੱਚ ਸਥਿਤ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਚਰਨ ਛੋਹ ਗੁਰਦੁਆਰਾ ਸਾਹਿਬ ਦੇ ਪਿੰਡਾਂ ਦੇ ਵਿਕਾਸ ਲਈ ਵੱਖ-ਵੱਖ ਸਕੀਮਾਂ ਉਲੀਕੀਆਂ ਗਈਆਂ ਹਨ।

RELATED ARTICLES
- Advertisment -
Google search engine
Google search engine
Google search engine

Most Popular

Recent Comments