Home ਦੇਸ਼ ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਇੱਕ ਰੋਜ਼ਾ ਵਿਸ਼ਵ ਕੱਪ ਜਿੱਤਿਆ- ਰਚਿਆ...

ਭਾਰਤੀ ਮਹਿਲਾ ਟੀਮ ਨੇ ਪਹਿਲੀ ਵਾਰ ਇੱਕ ਰੋਜ਼ਾ ਵਿਸ਼ਵ ਕੱਪ ਜਿੱਤਿਆ- ਰਚਿਆ ਇਤਿਹਾਸ

0

ਭਾਰਤ :  ਕਈ ਸਾਲਾਂ ਦੇ ਇੰਤਜ਼ਾਰ ਤੋਂ ਬਾਅਦ, ਭਾਰਤੀ ਮਹਿਲਾ ਟੀਮ ਨੇ ਇਤਿਹਾਸ ਰਚ ਦਿੱਤਾ ਹੈ। ਐਤਵਾਰ ਨੂੰ ਡੀ.ਵਾਈ. ਪਾਟਿਲ ਸਟੇਡੀਅਮ ਵਿਖੇ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਆਪਣਾ ਪਹਿਲਾ ਇੱਕ ਰੋਜ਼ਾ ਵਿਸ਼ਵ ਕੱਪ ਖਿਤਾਬ ਜਿੱਤਿਆ।

ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ‘ਤੇ 298 ਦੌੜਾਂ ਬਣਾਈਆਂ। ਸ਼ੈਫਾਲੀ ਵਰਮਾ ਨੇ 87, ਦੀਪਤੀ ਸ਼ਰਮਾ ਨੇ 58, ਸਮ੍ਰਿਤੀ ਮੰਧਾਨਾ ਨੇ 45 ਤੇ ਰਿਚਾ ਘੋਸ਼ ਨੇ 34 ਦੌੜਾਂ ਦਾ ਯੋਗਦਾਨ ਪਾਇਆ। ਦੱਖਣੀ ਅਫਰੀਕਾ ਲਈ ਅਯਾਬੋਂਗਾ ਖਾਕਾ ਨੇ ਤਿੰਨ ਵਿਕਟਾਂ ਲਈਆਂ।

ਜਵਾਬ ਵਿੱਚ, ਦੱਖਣੀ ਅਫਰੀਕਾ ਦੀ ਪੂਰੀ ਟੀਮ 246 ਦੌੜਾਂ ‘ਤੇ ਆਊਟ ਹੋ ਗਈ। ਕਪਤਾਨ ਲੌਰਾ ਵੋਲਵਾਰਡਟ ਨੇ ਲਗਾਤਾਰ ਦੂਜਾ ਸੈਂਕੜਾ ਜੜਿਆ ਪਰ ਟੀਮ ਨੂੰ ਜਿੱਤ ਤੱਕ ਨਹੀਂ ਲੈ ਜਾ ਸਕੀ।

ਭਾਰਤ ਲਈ ਸ਼ੈਫਾਲੀ ਵਰਮਾ ਨੇ 87 ਦੌੜਾਂ ਬਣਾਉਣ ਦੇ ਨਾਲ-ਨਾਲ 2 ਵਿਕਟਾਂ ਵੀ ਲਈਆਂ ਅਤੇ ਉਨ੍ਹਾਂ ਨੂੰ ਪਲੇਅਰ ਆਫ਼ ਦ ਫਾਈਨਲ ਚੁਣਿਆ ਗਿਆ। ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 5 ਵਿਕਟਾਂ ਲਈਆਂ ਅਤੇ ਉਹ ਟੂਰਨਾਮੈਂਟ ਦੀ ਸਰਵੋਤਮ ਖਿਡਾਰੀ ਘੋਸ਼ਿਤ ਹੋਈ।

ਇਸ ਜਿੱਤ ਨਾਲ ਭਾਰਤੀ ਮਹਿਲਾ ਟੀਮ ਨੇ ਨਵਾਂ ਇਤਿਹਾਸ ਲਿਖਦਿਆਂ ਦੇਸ਼ ਦਾ ਮਾਣ ਵਧਾਇਆ ਹੈ।

Exit mobile version