ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਉੱਤਰੀ ਜ਼ਿਲ੍ਹਿਆਂ ਵਿੱਚ ਆਉਣ ਵਾਲੇ ਦਿਨਾਂ ‘ਚ ਹਲਕੀ ਬਾਰਿਸ਼ ਦੇ ਆਸਾਰ ਬਣੇ ਹੋਏ ਹਨ। ਮੌਸਮ ਵਿਭਾਗ ਮੁਤਾਬਕ, 4 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ, 5 ਨਵੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ ਤੇ ਰੂਪਨਗਰ ਵਿੱਚ ਵੀ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਹਾਲਾਂਕਿ, ਪੰਜਾਬ ਦੇ ਹੋਰ ਹਿੱਸਿਆਂ ਵਿੱਚ ਮੌਸਮ ਸਾਫ਼ ਅਤੇ ਧੁੱਪਦਾਰ ਰਹੇਗਾ। ਅੰਮ੍ਰਿਤਸਰ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ ਲਗਭਗ 30 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 16 ਡਿਗਰੀ ਰਹੇਗਾ। ਮੋਹਾਲੀ ‘ਚ ਮੌਸਮ ਸੁੱਕਾ ਰਹੇਗਾ ਤੇ ਤਾਪਮਾਨ 30 ਅਤੇ 18 ਡਿਗਰੀ ਦੇ ਦਰਮਿਆਨ ਰਹੇਗਾ।







