ਚੰਡੀਗੜ੍ਹ, 3 ਨਵੰਬਰ – ਪੰਜਾਬ ਸਰਕਾਰ ਨੇ 5 ਨਵੰਬਰ (ਬੁੱਧਵਾਰ) ਨੂੰ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।
ਸਰਕਾਰੀ ਹੁਕਮਾਂ ਅਨੁਸਾਰ, ਇਸ ਮੌਕੇ ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਬੰਦ ਰਹਿਣਗੇ। ਸੂਬੇ ਭਰ ਵਿੱਚ ਗੁਰਦੁਆਰਿਆਂ ਵਿੱਚ ਵਿਸ਼ੇਸ਼ ਸਮਾਗਮ ਹੋਣਗੇ ਅਤੇ ਸੰਗਤਾਂ ਵੱਲੋਂ ਨਗਰ ਕੀਰਤਨ ਤੇ ਲੰਗਰਾਂ ਦਾ ਆਯੋਜਨ ਕੀਤਾ ਜਾਵੇਗਾ।
